ਸ਼ਹੀਦੀ ਸਮਾਗਮ ਭੰਗੜਾ ਮਾਮਲਾ: ਹਰਜੋਤ ਸਿੰਘ ਬੈਂਸ ਨੇ ਸਵੀਕਾਰੀ ਆਪਣੀ ਗਲਤੀ
.jpeg)

ਅੰਮ੍ਰਿਤਸਰ, 6 ਅਗਸਤ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਪੰਜ ਸਿੰਘ ਸਾਹਿਬਾਨ ਦੁਆਰਾ ਹਰਜੋਤ ਸਿੰਘ ਬੈਂਸ ਤੇ ਜੰਮੂ ਕਸ਼ਮੀਰ ਦੇ ਕੁਝ ਹੋਰ ਸਿੱਖਾਂ ਨਾਲ ਸੰਬੰਧਿਤ ਮਾਮਲਿਆਂ ਦੀ ਸੁਣਵਾਈ ਜਾਰੀ ਹੈ। ਸ੍ਰੀਨਗਰ ਵਿਖੇ ਹੋਏ ਸ਼ਹੀਦੀ ਸ਼ਤਾਬਦੀ ਸਮਾਗਮ ਦੌਰਾਨ ਮਰਿਆਦਾ ਦੀ ਉਲੰਘਣਾ ਸੰਬੰਧੀ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਆਪਣੀ ਗਲਤੀ ਸਵੀਕਾਰ ਕੀਤੀ ਗਈ ਹੈ। ਇਸੇ ਤਰ੍ਹਾਂ ਜੰਮੂ ਕਸ਼ਮੀਰ ਤੋਂ ਆਏ ਤਿੰਨ ਸਿੱਖਾਂ ਵਲੋਂ ਵੀ ਅਕਾਲ ਤਖ਼ਤ ਸਾਹਿਬ ਤੋਂ ਛੇਕੇ ਹੋਏ ਸਾਬਕਾ ਜਥੇਦਾਰ ਪ੍ਰੋਫੈਸਰ ਦਰਸ਼ਨ ਸਿੰਘ ਰਾਗੀ ਦਾ ਕੀਰਤਨ ਸਮਾਗਮ ਕਰਾਉਣ ਸੰਬੰਧੀ ਆਪਣੀ ਭੁੱਲ ਸਵੀਕਾਰੀ ਗਈ ਹੈ। ਸਿੰਘ ਸਾਹਿਬਾਨ ਵਲੋਂ ਇਨ੍ਹਾਂ ਮਾਮਲਿਆਂ ਸੰਬੰਧੀ ਜਲਦੀ ਹੀ ਫੈਸਲਾ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਸੁਣਾਇਆ ਜਾਵੇਗਾ।