ਡੋਨਾਲਡ ਟਰੰਪ ਨੇ ਰੂਸੀ ਤੇਲ ਖਰੀਦਦਾਰੀ ਨੂੰ ਲੈ ਕੇ ਭਾਰਤ 'ਤੇ 25% ਵਾਧੂ ਟੈਰਿਫ ਲਗਾਇਆ


ਨਵੀਂ ਦਿੱਲੀ, 6 ਅਗਸਤ-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੂਸੀ ਤੇਲ ਖਰੀਦਦਾਰੀ ਨੂੰ ਲੈ ਕੇ ਭਾਰਤ 'ਤੇ 25% ਵਾਧੂ ਟੈਰਿਫ ਲਗਾਇਆ ਹੈ। 30 ਜੁਲਾਈ ਨੂੰ, ਟਰੰਪ ਨੇ ਭਾਰਤ 'ਤੇ 25% ਟੈਰਿਫ ਲਗਾਉਣ ਦਾ ਐਲਾਨ ਕੀਤਾ ਸੀ। ਟਰੰਪ ਨੇ ਬੁੱਧਵਾਰ ਸ਼ਾਮ ਨੂੰ ਭਾਰਤ 'ਤੇ 25% ਵਾਧੂ ਟੈਰਿਫ ਲਗਾਉਣ ਲਈ ਇਕ ਕਾਰਜਕਾਰੀ ਆਦੇਸ਼ 'ਤੇ ਦਸਤਖਤ ਵੀ ਕਰ ਦਿੱਤੇ ਹਨ। ਅਮਰੀਕਾ ਨੇ ਕਿਹਾ ਕਿ ਇਹ ਫੈਸਲਾ ਭਾਰਤ ਵਲੋਂ ਰੂਸੀ ਤੇਲ ਦੀ ਲਗਾਤਾਰ ਖਰੀਦ ਦੇ ਜਵਾਬ ਵਿਚ ਲਿਆ ਗਿਆ ਹੈ। ਇਸ ਦੇ ਨਾਲ, ਅਮਰੀਕਾ ਨੇ ਭਾਰਤ 'ਤੇ ਕੁੱਲ 50% ਟੈਰਿਫ ਲਗਾਉਣ ਦਾ ਐਲਾਨ ਕੀਤਾ ਹੈ। ਹਾਲੇ ਕੁਝ ਦਿਨ ਪਹਿਲਾਂ ਚਿਤਾਵਨੀ ਦਿੱਤੀ ਸੀ।