2 ਕਾਰਾਂ ਦੀ ਟੱਕਰ ਵਿਚ 2 ਵਿਅਕਤੀ ਗੰਭੀਰ ਜ਼ਖ਼ਮੀ

ਕਪੂਰਥਲਾ, 6 ਅਗਸਤ (ਅਮਨਜੋਤ ਸਿੰਘ ਵਾਲੀਆ) : ਕਪੂਰਥਲਾ-ਸੁਲਤਾਨਪੁਰ ਲੋਧੀ ਰੋਡ 'ਤੇ ਸ਼ੇਖੂਪੁਰ ਨਜ਼ਦੀਕ ਦੇਰ ਰਾਤ 2 ਕਾਰਾਂ ਦੀ ਟੱਕਰ ਵਿਚ 2 ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਜਿਨਾਂ ਨੂੰ ਸਥਾਨਕ ਲੋਕਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖ਼ਲ ਕਰਵਾਇਆ। ਜਿੱਥੇ ਡਿਊਟੀ ਡਾਕਟਰ ਨੇ ਮੁਢਲੇ ਇਲਾਜ ਤੋਂ ਬਾਅਦ ਦੋਵਾਂ ਨੂੰ ਹਾਇਰ ਸੈਂਟਰ ਰੈਫਰ ਕਰ ਦਿੱਤਾ। ਜ਼ਖ਼ਮੀ ਵਿਅਕਤੀਆਂ ਦੀ ਪਹਿਚਾਣ ਮਨਰੂਪ ਸਿੰਘ ਤੇ ਉਸ ਦੇ ਸਾਥੀ ਹਰਵਿੰਦਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀਆਂ ਸੈਦੋਵਾਲ ਵਜੋਂ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾਕਟਰ ਅਸ਼ੀਸ਼ ਪਾਲ ਸਿੰਘ ਨੇ ਦੱਸਿਆ ਕਿ ਸ਼ੇਖੂਪੁਰ ਨਜ਼ਦੀਕ 2 ਕਾਰਾਂ ਦੀ ਟੱਕਰ ਵਿਚ ਜ਼ਖ਼ਮੀ 2 ਵਿਅਕਤੀਆਂ ਨੂੰ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ ਜਿਨ੍ਹਾਂ ਦੀ ਹਾਲਤ ਗੰਭੀਰ ਹੋਣ ਕਾਰਨ ਮੁਢਲੇ ਇਲਾਜ ਤੋਂ ਬਾਅਦ ਹਾਇਰ ਸੈਂਟਰ ਰੈਫਰ ਕਰ ਦਿੱਤਾ ਗਿਆ ਹੈ। ਇਸ ਹਾਦਸੇ ਦੌਰਾਨ ਕਾਰ ਇਹ ਬੁਰੀ ਤਰਾਂ ਨੁਕਸਾਨੀ ਗਈ।