ਮੁੱਖ ਮੰਤਰੀ ਮਾਨ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ

ਜਲੰਧਰ, 7 ਅਗਸਤ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਡੇਰਾ ਸੱਚਖੰਡ ਬੱਲਾਂ ਪਹੁੰਚੇ। ਜਿਥੇ ਉਨ੍ਹਾਂ ਗੁਰੂ ਘਰ ਵਿਚ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਨੀਂਹ-ਪੱਥਰ ਰੱਖਿਆ, ਜਿਸ ਤੋਂ ਬਾਅਦ ਉਨ੍ਹਾਂ ਜਨਤਾ ਨਾਲ ਮੁਲਾਕਾਤ ਕੀਤੀ। ਸੀ.ਐਮ. ਮਾਨ ਨੇ ਡੇਰਾ ਬੱਲਾਂ ਦੇ ਮੁਖੀ ਨਾਲ ਮੁਲਾਕਾਤ ਕੀਤੀ। ਜਿਥੇ ਸੀ.ਐਮ. ਮਾਨ ਨੇ ਲੋਕਾਂ ਨੂੰ ਨੌਕਰੀਆਂ ਦੇਣ ਦੇ ਨਾਲ-ਨਾਲ ਗਰੀਬਾਂ ਲਈ ਕਾਰਡ ਬਣਾਉਣ ਦਾ ਭਰੋਸਾ ਵੀ ਦਿੱਤਾ।