JALANDHAR WEATHER

ਬੀ.ਕੇ.ਯੂ. ਕਾਦੀਆਂ ਦੇ ਆਗੂਆਂ ਵਲੋਂ ਹਾਈਕੋਰਟ ਦੇ ਫੈਸਲੇ ਦਾ ਸਵਾਗਤ

ਫਾਜ਼ਿਲਕਾ, 7 ਅਗਸਤ (ਬਲਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਈ ਗਈ ਲੈਂਡ ਪਾਲਿਸੀ ਦਾ ਜਿਥੇ ਪਿਛਲੇ ਕਈ ਦਿਨਾਂ ਤੋਂ ਕਿਸਾਨ ਵਰਗ ਵਲੋਂ ਅਤੇ ਹੋਰ ਸਿਆਸੀ ਪਾਰਟੀਆਂ ਵਲੋਂ ਵਿਰੋਧ ਕੀਤਾ ਜਾ ਰਿਹਾ ਸੀ। ਪੰਜਾਬ ਸਰਕਾਰ ਦੀ ਇਸ ਪਾਲਿਸੀ ਉੱਪਰ ਮਾਣਯੋਗ ਹਾਈਕੋਰਟ ਵਲੋਂ ਚਾਰ ਹਫਤਿਆਂ ਲਈ ਰੋਕ ਲਗਾ ਦਿੱਤੀ ਗਈ ਹੈ। ਮਾਣਯੋਗ ਹਾਈਕੋਰਟ ਦੇ ਇਸ ਫੈਸਲੇ ਦਾ ਪੰਜਾਬ ਦੇ ਕਿਸਾਨਾਂ ਵਲੋਂ ਸਵਾਗਤ ਕੀਤਾ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਅਤੇ ਪ੍ਰੈਸ ਸਕੱਤਰ ਮਾਸਟਰ ਬੂਟਾ ਸਿੰਘ ਚਿਮਨੇ ਵਾਲਾ ਵਲੋਂ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਦੀ ਬਣਾਈ ਇਸ ਲੈਂਡ ਪੂਲਿੰਗ ਪਾਲਿਸੀ ਵਿਚ ਜੋ ਖਾਮੀਆਂ ਅਤੇ ਕਿਸਾਨ ਮਾਰੂ ਨੀਤੀਆਂ ਜੱਗ ਜ਼ਾਹਿਰ ਹੋ ਗਈਆਂ ਹਨ, ਜਿਸ ਦੇ ਚਲਦਿਆਂ ਮਾਣਯੋਗ ਹਾਈਕੋਰਟ ਵਲੋਂ ਵੀ ਸਰਕਾਰ ਦੀਆਂ ਦਲੀਲਾਂ ਤੋਂ ਨਾ ਖੁਸ਼ ਹੁੰਦਿਆਂ ਇਸ ਪਾਲਿਸੀ ਉਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਗਈ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵਿਚ ਮਾਣਯੋਗ ਹਾਈਕੋਰਟ ਇਸ ਫੈਸਲੇ ਨਾਲ ਖੁਸ਼ੀ ਦੀ ਲਹਿਰ ਹੈ ਅਤੇ ਇਹ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਦੀ ਜਿੱਤ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ