ਕੈਨੇਡਾ 'ਚ ਕਪਿਲ ਸ਼ਰਮਾ ਦੇ ਕੈਫੇ 'ਤੇ ਮੁੜ ਫਾਇਰਿੰਗ

ਨਵੀਂ ਦਿੱਲੀ, 7 ਅਗਸਤ-ਕੈਨੇਡਾ 'ਚ ਕਪਿਲ ਸ਼ਰਮਾ ਦੇ ਕੈਫੇ 'ਤੇ ਮੁੜ ਫਾਇਰਿੰਗ ਦੀ ਖਬਰ ਸਾਹਮਣੇ ਆਈ ਹੈ। ਕੈਫੇ 'ਤੇ 6 ਗੋਲੀਆਂ ਚਲਾਈਆਂ ਗਈਆਂ ਦੱਸੀਆਂ ਜਾ ਰਹੀਆਂ ਹਨ। ਕੈਨੇਡਾ ਸਥਿਤ ਕੈਪਸ ਕੈਫ਼ੇ ਉੱਤੇ ਇਕ ਮਹੀਨੇ ਵਿਚ ਦੂਜੀ ਵਾਰ ਹਮਲਾ ਹੋਇਆ ਹੈ। ਕਾਮੇਡੀਅਨ ਕਪਿਲ ਸ਼ਰਮਾ ਦੇ ਸਰੀ ਵਾਲੇ ਕੈਫੇ 'ਤੇ ਗੋਲੀਆਂ ਚੱਲੀਆਂ ਹਨ। ਹਮਲੇ ਦੀ ਜ਼ਿੰਮੇਵਾਰੀ ਨਾਮੀ ਗੈਂਗਸਟਰਾਂ ਨੇ ਲਈ ਹੈ। ਘਟਨਾ ਸਵੇਰੇ ਕਰੀਬ 4 ਵਜੇ ਵਾਪਰੀ, ਜਿਸ ਦੀ ਪੁਸ਼ਟੀ ਸਥਾਨਕ ਪੁਲਿਸ ਨੇ ਵੀ ਕੀਤੀ ਹੈ। ਸੋਸ਼ਲ ਮੀਡੀਆ 'ਤੇ ਇਸ ਘਟਨਾ ਦੀ ਇਕ ਸੀ.ਸੀ.ਟੀ.ਵੀ. ਵੀਡੀਓ ਵੀ ਚੱਲ ਰਹੀ ਹੈ। ਕਿਸੇ ਦੇ ਜ਼ਖਮੀ ਹੋਣ ਦੀ ਕੋਈ ਰਿਪੋਰਟ ਨਹੀਂ ਹੈ ਪਰ ਕੈਫੇ ਦੀ ਇਮਾਰਤ ਨੂੰ ਨੁਕਸਾਨ ਪਹੁੰਚਿਆ ਹੈ। ਇਹ ਕੈਫੇ ਕੁਝ ਸਮਾਂ ਪਹਿਲਾਂ ਹੀ ਖੋਲ੍ਹਿਆ ਗਿਆ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ 10 ਜੁਲਾਈ ਨੂੰ ਕਪਿਲ ਸ਼ਰਮਾ ਦੇ ਕੈਫੇ ਵਿਚ ਗੋਲੀਬਾਰੀ ਕੀਤੀ ਗਈ ਸੀ। ਹਮਲਾਵਰ ਨੇ ਗੋਲੀਬਾਰੀ ਦੀ ਵੀਡੀਓ ਵੀ ਬਣਾਈ ਸੀ, ਜੋ ਸੋਸ਼ਲ ਮੀਡੀਆ ‘ਤੇ ਪਾਈ ਸੀ। ਇਸ ਵਿਚ ਕੈਫੇ ਦੇ ਬਾਹਰ ਇਕ ਕਾਰ ਵਿਚ ਬੈਠਾ ਵਿਅਕਤੀ ਕਾਰ ਦੇ ਅੰਦਰੋਂ ਲਗਾਤਾਰ ਗੋਲੀਬਾਰੀ ਕਰਦਾ ਦਿਖਾਈ ਦੇ ਰਿਹਾ ਹੈ।