ਨਸ਼ਾ ਤਸਕਰਾਂ ਖ਼ਿਲਾਫ਼ ਏਐਨਟੀਐਫ ਦੀ ਵੱਡੀ ਕਾਰਵਾਈ

ਜਲੰਧਰ, 8 ਅਗਸਤ - ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਦੀ ਟੀਮ ਨੇ ਜਲੰਧਰ ਦੇ ਪਿੰਡ ਗੋਰਸੀਆ 'ਚ ਨਸ਼ਾ ਤਸਕਰਾਂ ਦੇ ਠਿਕਾਣੇ 'ਤੇ ਛਾਪੇਮਾਰੀ ਕੀਤੀ।ਪੁਲਿਸ ਨੂੰ ਵੇਖ ਕੇ ਦੋਸ਼ੀ ਸਨੀ ਸਿੰਘ ਨੇ ਆਪਣੇ ਦੋ ਸਾਥੀਆਂ ਸਮੇਤ ਪੁਲਿਸ 'ਤੇ ਗੋਲੀਆਂ ਚਲਾਈਆਂ।
ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਸਨੀ ਸਿੰਘ ਦੇ ਸਾਥੀ ਦਵਿੰਦਰ ਸਿੰਘ ਨੂੰ ਗੋਲੀ ਲੱਗੀ।ਜ਼ਖ਼ਮੀ ਹਾਲਤ ਵਿਚ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਕਿ ਉਸ ਦਾ ਇਲਾਜ ਚੱਲ ਰਿਹਾ ਹੈ।ਸਨੀ ਸਿੰਘ ਅਤੇ ਇਕ ਹੋਰ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ।