ਸੰਸਦ ਦੇ ਦੋਵਾਂ ਸਦਨਾਂ ਦੀ ਕਾਰਵਾਈ ਹੋਈ ਸ਼ੁਰੂ

ਨਵੀਂ ਦਿੱਲੀ, 8 ਅਗਸਤ- ਸੰਸਦ ਦੇ ਦੋਵਾਂ ਸਦਨਾਂ ਦੀ ਕਾਰਵਾਈ ਸ਼ੁਰੂ ਹੋ ਗਈ ਹੈ ਤੇ ਦੋਵਾਂ ਸਦਨਾਂ ਵਿਚ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਲੋਕ ਸਭਾ ਵਿਚ ਅੱਜ ਕੁਝ ਨਿੱਜੀ ਮੈਂਬਰਾਂ ਦੇ ਬਿੱਲਾਂ ’ਤੇ ਵੀ ਚਰਚਾ ਹੋਣ ਦੀ ਉਮੀਦ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਜੀਵ ਪ੍ਰਤਾਪ ਰੂਡੀ ਮਾਨਸਿਕ ਸਿਹਤ ਸੰਭਾਲ (ਸੋਧ) ਬਿੱਲ, 2024 ਵਿਚ ਧਾਰਾ 2 ਵਿਚ ਬਦਲਾਅ ਸਮੇਤ ਸੋਧਾਂ ਦਾ ਪ੍ਰਸਤਾਵ ਰੱਖਣਗੇ। ਇਸ ਤੋਂ ਇਲਾਵਾ, ਹੋਰ ਪੱਛੜੇ ਵਰਗਾਂ (ਓਬੀਸੀ) ਦੀ ਭਲਾਈ ਕਮੇਟੀ ਦੀਆਂ ਵੱਖ-ਵੱਖ ਰਿਪੋਰਟਾਂ ਵੀ ਹੇਠਲੇ ਸਦਨ ਵਿਚ ਪੇਸ਼ ਕੀਤੀਆਂ ਜਾਣਗੀਆਂ।