JALANDHAR WEATHER

ਨਸ਼ੀਲੀਆਂ ਗੋਲੀਆਂ ਤੇ ਡਰੱਗ ਮਨੀ ਸਮੇਤ ਪਿਤਾ ਪੁੱਤਰ ਕਾਬੂ

ਨਾਭਾ, (ਪਟਿਆਲਾ), 8 ਅਗਸਤ (ਕਰਮਜੀਤ ਸਿੰਘ)- ਯੁੱਧ ਨਸ਼ਿਆਂ ਵਿਰੁੱਧ ਨਾਭਾ ਕੋਤਵਾਲੀ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਕਾਰਵਾਈ ਦੌਰਾਨ ਪਿਤਾ ਪੁੱਤਰ ਨੂੰ ਨਸ਼ੀਲੀਆਂ ਗੋਲੀਆਂ ਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ, ਜਿਨ੍ਹਾਂ ਕੋਲੋਂ 11740 ਨਸ਼ੀਲੀਆਂ ਗੋਲੀਆਂ ਅਤੇ 2 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਦੋਨੋਂ ਅਲੌਹਰਾਂ ਗੇਟ ਵਿਖੇ ਕੈਮਿਸਟ ਦੀ ਦੁਕਾਨ ਕਾਫ਼ੀ ਲੰਮੇ ਸਮੇਂ ਤੋਂ ਚਲਾ ਰਹੇ ਸਨ।


ਇਸ ਸੰਬੰਧੀ ਡੀ.ਐਸ.ਪੀ. ਨਾਭਾ ਮਨਦੀਪ ਕੌਰ ਨੇ ਪ੍ਰੈਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਇਹ ਕਾਫ਼ੀ ਲੰਮੇ ਸਮੇਂ ਤੋਂ ਨਸ਼ੇ ਦਾ ਕਾਰੋਬਾਰ ਕਰਦੇ ਆ ਰਹੇ ਸਨ, ਜਿਨ੍ਹਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਦੇ ਵਿਰੁੱਧ ਹਨ ਤੇ ਨਸ਼ਾ ਸਮਗਲਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ