ਪਨਬੱਸ ਤੇ ਪੀ.ਆਰ.ਟੀ.ਸੀ. ਮੁਲਾਜ਼ਮਾਂ ਵਲੋਂ 13 ਅਗਸਤ ਤੱਕ ਹੜਤਾਲ ਮੁਲਤਵੀ

ਚੰਡੀਗੜ੍ਹ, 8 ਅਗਸਤ (ਸੰਦੀਪ ਕੁਮਾਰ ਮਾਹਨਾ)-ਪਨਬੱਸ ਤੇ ਪੀ.ਆਰ.ਟੀ.ਸੀ. ਮੁਲਾਜ਼ਮਾਂ ਵਲੋਂ 13 ਅਗਸਤ ਤਕ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ। ਵਾਅਦੇ ਪੂਰੇ ਨਾ ਹੋਣ ਉਤੇ ਦੁਬਾਰਾ ਹੜਤਾਲ ਕਰਨ ਦੀ ਵੀ ਗੱਲ ਕਹੀ ਗਈ ਹੈ। ਦੱਸ ਦਈਏ ਕਿ ਕੱਲ੍ਹ ਤੋਂ ਮੁਲਾਜ਼ਮ ਹੜਤਾਲ ਕਰਨ ਵਾਲੇ ਸਨ, ਜਿਸ ਨੂੰ ਅਜੇ ਮੁਲਤਵੀ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਸਰਕਾਰ ਵਲੋਂ ਲਿਖ਼ਤੀ ਪੱਤਰ ਜਾਰੀ ਕੀਤੇ ਜਾਣ ਤੋਂ ਬਾਅਦ ਪਨਬੱਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ ਹੜਤਾਲ ਮੁਲਤਵੀ ਕੀਤੀ ਹੈ। ਪਨਬੱਸ 'ਚ ਕਿਲੋਮੀਟਰ ਸਕੀਮ ਤਹਿਤ ਬੱਸਾਂ ਦੇ ਟੈਂਡਰ ਰੱਦ ਕਰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਦਿੱਤਾ ਹੜਤਾਲ ਦਾ ਸੱਦਾ ਦਿੱਤਾ ਗਿਆ ਸੀ।
ਪਨਬੱਸ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਮੰਗਾਂ ਨਾ ਮੰਨੇ ਜਾਣ ਕਾਰਨ ਅੱਜ ਬਾਅਦ ਦੁਪਹਿਰ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤੇ ਜਾਣ ਦਾ ਸੱਦਾ ਦਿੱਤਾ ਗਿਆ ਸੀ, ਜਿਸ ਦੇ ਚਲਦਿਆਂ 2 ਵਜੇ ਤੋਂ ਬਾਅਦ ਬੱਸਾਂ ਬੰਦ ਕਰ ਦਿੱਤੀਆਂ ਗਈਆਂ। ਰੱਖੜੀ ਦੇ ਤਿਉਹਾਰ ਨੂੰ ਮੱਦੇਨਜ਼ਰ ਰੱਖਦਿਆਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਵਲੋਂ ਲਿਖ਼ਤੀ ਪੱਤਰ ਜਾਰੀ ਕੀਤੇ ਜਾਣ ਤੋਂ ਬਾਅਦ ਯੂਨੀਅਨ ਨੇ ਹੜਤਾਲ ਮੁਲਤਵੀ ਕਰ ਦਿੱਤੀ ਹੈ। ਇਸ ਪੱਤਰ ਵਿਚ ਟੈਂਡਰ ਰੱਦ ਕਰਨ ਅਤੇ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਲਈ 13 ਅਗਸਤ ਨੂੰ ਬੁਲਾਏ ਜਾਣ ਤੋਂ ਬਾਅਦ ਹੜਤਾਲ ਮੁਲਤਵੀ ਕਰਨ ਦਾ ਐਲਾਨ ਕੀਤਾ ਗਿਆ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ 14 ਅਗਸਤ ਤੋਂ ਫਿਰ ਤੋਂ ਵਿਰੋਧ ਪ੍ਰਦਰਸ਼ਨ ਹੋਵੇਗਾ।