JALANDHAR WEATHER

ਘੱਗਰ ਦਰਿਆ ਨਾਲ ਲੱਗਦੇ ਪਿੰਡਾਂ 'ਚ ਰਹਿਣ ਵਾਲੇ ਲੋਕਾਂ ਨੂੰ ਪ੍ਰਸ਼ਾਸਨ ਵਲੋਂ ਸੁਚੇਤ ਰਹਿਣ ਦੀ ਅਪੀਲ

ਸੰਗਰੂਰ, 8 ਅਗਸਤ (ਧੀਰਜ ਪਸ਼ੋਰੀਆ)-ਘੱਗਰ ਨਦੀ ਦੇ ਕੈਚਮੈਂਟ ਖੇਤਰ ਵਿਚ ਪਏ ਭਾਰੀ ਮੀਂਹ ਕਾਰਨ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੂਣਕ ਸਬ-ਡਵੀਜ਼ਨ ਦੇ ਘੱਗਰ ਨੇੜੇ ਪੈਂਦੇ ਕੁਝ ਪਿੰਡਾਂ ਦੇ ਵਸਨੀਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਸਲਾਹਕਾਰੀ ਮੁਤਾਬਕ ਘੱਗਰ ਨੇੜਲੇ ਇਲਾਕਿਆਂ ਦੇ ਵਸਨੀਕ ਸੁਚੇਤ ਰਹਿਣ ਤੇ ਘੱਗਰ ਨੇੜੇ ਨਾ ਜਾਣ। ਇਹ ਸਲਾਹ ਸਥਾਨਕ ਲੋਕਾਂ ਨੂੰ ਸੁਚੇਤ ਕਰਨ ਲਈ ਹੀ ਜਾਰੀ ਕੀਤੀ ਗਈ ਹੈ।

ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਬੈਂਬੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸੇ ਵੀ ਅਣਸੁਖਾਵੀਂ ਸਥਿਤੀ ਦਾ ਮੁਕਾਬਲਾ ਕਰਨ ਲਈ ਸਾਰੇ ਪ੍ਰਬੰਧ ਕੀਤੇ ਹੋਏ ਹਨ ਪਰ ਫਿਰ ਵੀ ਜੇਕਰ ਘੱਗਰ ਦੇ ਕਿਸੇ ਹਿੱਸੇ ਵਿਚ ਵੀ ਪਾੜ ਪੈਣ ਦੀ ਕੋਈ ਖ਼ਬਰ ਮਿਲਦੀ ਹੈ ਤਾਂ ਤੁਰੰਤ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਉਣਾ ਚਾਹੀਦਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ