ਭੇਤਭਰੀ ਹਾਲਤ ਵਿਚ ਅਪਾਹਜ ਵਿਅਕਤੀ ਦੀ ਮੌਤ

ਕਪੂਰਥਲਾ, 8 ਅਗਸਤ (ਅਮਨਜੋਤ ਸਿੰਘ ਵਾਲੀਆ)-ਨਵਾਂ ਪਿੰਡ ਭੱਠੇ ਵਿਖੇ ਇਕ ਅਪਾਹਜ ਵਿਅਕਤੀ ਦੀ ਭੇਤਭਰੀ ਹਾਲਤ ਵਿਚ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ.ਐਸ.ਆਈ. ਗੁਰਸ਼ਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਨਵਾਂ ਪਿੰਡ ਭੱਠੇ ਵਿਖੇ ਇਕ ਵਿਅਕਤੀ ਦੀ ਲਾਸ਼ ਪਈ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਰਖਵਾ ਦਿੱਤਾ ਗਿਆ ਹੈ। ਏ.ਐਸ.ਆਈ. ਗੁਰਸ਼ਰਨ ਸਿੰਘ ਨੇ ਦੱਸਿਆ ਕਿ ਜਾਂਚ ਕਰਨ ਤੋਂ ਬਾਅਦ ਮ੍ਰਿਤਕ ਵਿਅਕਤੀ ਪਾਸੋਂ ਮਿਲੇ ਆਧਾਰ ਕਾਰਡ ਤੋਂ ਉਸ ਦੀ ਪਛਾਣ ਮਨੋਜ ਕੁਮਾਰ ਪੁੱਤਰ ਰੂਪਨ ਦਾਸ ਵਾਸੀ ਨਵੀਂ ਦਾਣਾ ਮੰਡੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਬਿਹਾਰ ਤੋਂ ਆਉਣ ਉਪਰੰਤ ਲਾਸ਼ ਦਾ ਪੋਸਟਮਾਰਟਮ ਕੀਤਾ ਜਾਵੇਗਾ।