ਪੰਜਾਬ ਸਰਕਾਰ ਨੇ ਜੱਸੀ ਸੋਹੀਆ ਵਾਲਾ ਨੂੰ ਇੰਪਰੂਵਮੈਂਟ ਟਰੱਸਟ ਨਾਭਾ ਦਾ ਚੇਅਰਮੈਨ ਕੀਤਾ ਨਿਯੁਕਤ

ਨਾਭਾ, 8 ਅਗਸਤ (ਕਰਮਜੀਤ ਸਿੰਘ)-ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਚੇਅਰਮੈਨ ਰਹੇ ਆਮ ਆਦਮੀ ਪਾਰਟੀ ਹਲਕਾ ਨਾਭਾ ਦੇ ਨੌਜਵਾਨ ਆਗੂ ਜੱਸੀ ਸੋਹੀਆ ਵਾਲਾ ਨੂੰ ਅੱਜ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰੰਗਲਾ ਪੰਜਾਬ ਟੀਮ ਵਿਚ ਸ਼ਾਮਿਲ ਕਰਦੇ ਹੋਏ ਇੰਪਰੂਵਮੈਂਟ ਟਰੱਸਟ ਨਾਭਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਦਾ ਐਲਾਨ ਹੁੰਦਿਆਂ ਹੀ ਨਾਭਾ ਹਲਕੇ ਦੇ ਲੋਕਾਂ ਅਤੇ 'ਆਪ' ਦੇ ਵਲੰਟੀਅਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਉਨ੍ਹਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ ਹੈ।