JALANDHAR WEATHER

ਤਜਿੰਦਰ ਸਿੰਘ ਮਿੱਡੂ ਖੇੜਾ ਇੰਟਰਨੈਸ਼ਨਲ ਕਬੱਡੀ ਫੈਡਰੇਸ਼ਨ ਦੇ ਚੇਅਰਮੈਨ ਬਣੇ

ਗੁਰੂ ਹਰਸਹਾਏ‌‌ (ਫਿਰੋਜ਼ਪੁਰ), 8 ਅਗਸਤ (ਹਰਚਰਨ ਸਿੰਘ ਸੰਧੂ)-ਪੰਜਾਬ ਕਬੱਡੀ ਐਸੋਸੀਏਸ਼ਨ ਦੇ ਮੌਜੂਦਾ ਜਰਨਲ ਸਕੱਤਰ ਤਜਿੰਦਰ ਸਿੰਘ ਮਿੱਡੂ ਖੇੜਾ ਨੂੰ ਸਰਕਲ ਸਟਾਈਲ ਇੰਟਰਨੈਸ਼ਨਲ ਕਬੱਡੀ ਫੈਡਰੇਸ਼ਨ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਗਿਆ ਹੈ ਜੋ ਖੇਡ ਪ੍ਰੇਮੀਆਂ ਲਈ ਮਾਣ ਵਾਲੀ ਗੱਲ ਹੈ। ਪਿਛਲੇ ਸਮੇਂ ਦੌਰਾਨ ਤਜਿੰਦਰ ਸਿੰਘ ਮਿੱਡੂ ਖੇੜਾ ਨੇ ਪੰਜਾਬ ਕਬੱਡੀ ਲਈ ਬਹੁਤ ਹੀ ਉਚੇਚਾ ਕੰਮ ਕੀਤਾ ਜਿਨ੍ਹਾਂ ਸਦਕਾ ਉਨ੍ਹਾਂ ਨੂੰ ਇੰਟਰਨੈਸ਼ਨਲ ਕਬੱਡੀ ਫੈਡਰੇਸ਼ਨ ਦਾ ਚੇਅਰਮੈਨ ਬਣਾਇਆ ਗਿਆ ਹੈ।

ਪੰਜਾਬ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਗੁਰਲਾਲ ਸਿੰਘ ਘਨੌਰ ਚੇਅਰਮੈਨ, ਅਮਨਪ੍ਰੀਤ ਸਿੰਘ ਮੱਲੀ ਕੈਸ਼ੀਅਰ, ਚਰਨ ਸਿੰਘ ਸੀਨੀਅਰ ਮੀਤ ਪ੍ਰਧਾਨ, ਬਲਜੀਤ ਸਿੰਘ ਬਰਨਾਲਾ ਜਨਰਲ ਸਕੱਤਰ, ਕੁਲਦੀਪ ਸਿੰਘ ਮਾਨਸਾ ਸਕੱਤਰ, ਦਰਸ਼ਨ ਸਿੰਘ ਪਟਿਆਲਾ, ਗੁਰਮੀਤ ਸਿੰਘ ਫਤਿਹਗੜ੍ਹ ਸਾਹਿਬ, ਗੁਰਮੇਲ ਸਿੰਘ ਪ੍ਰਧਾਨ ਲੁਧਿਆਣਾ, ਕਮਲਜੀਤ ਸਿੰਘ ਰਾਜਾ ਗੁਰੂ ਹਰਸਹਾਏ ਆਰਗੇਨਾਈਜ਼ਰ ਸੈਕਟਰੀ ਪੰਜਾਬ, ਬਲਤੇਜ ਸਿੰਘ ਸ੍ਰੀ ਮੁਕਤਸਰ ਸਾਹਿਬ, ਜਲੌਰ ਸਿੰਘ ਸ੍ਰੀ ਮੁਕਤਸਰ ਸਾਹਿਬ, ਰਣਜੀਤ ਸਿੰਘ ਸ੍ਰੀ ਅੰਮ੍ਰਿਤਸਰ ਸਾਹਿਬ, ਭੁਪਿੰਦਰ ਸਿੰਘ ਸਕੱਤਰ ਰੋਪੜ ਦੀ ਹਾਜ਼ਰੀ ਦੌਰਾਨ ਤਜਿੰਦਰ ਸਿੰਘ ਮਿੱਡੂ ਖੇੜਾ ਨੇ ਇਹ ਵਿਸ਼ਵਾਸ ਦਿਵਾਇਆ ਕਿ ਇਹ ਆਉਣ ਵਾਲੇ ਸਮੇਂ ਵਿਚ ਪੰਜਾਬ ਦੀ ਸਰਕਲ ਸਟਾਈਲ ਕਬੱਡੀ ਨੂੰ ਸੰਸਾਰ ਪੱਧਰ ਉਤੇ ਲੈ ਕੇ ਜਾਣਗੇ ਅਤੇ ਪੂਰੇ ਸੰਸਾਰ ਪੱਧਰ ਉਤੇ ਨਾਮ ਉੱਚਾ ਚੁੱਕਣਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ