JALANDHAR WEATHER

ਬੀਬੀ ਜਗੀਰ ਕੌਰ ਦੀ ਅਗਵਾਈ 'ਚ ਨਵੇਂ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਨੂੰ ਲੈ ਕੇ ਹੋਈ ਦੁਆਬਾ ਖੇਤਰ ਦੇ ਡੈਲੀਗੇਟਾਂ ਦੀ ਮੀਟਿੰਗ

ਬੇਗੋਵਾਲ, 8 ਅਗਸਤ (ਸੁਖਜਿੰਦਰ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਪੰਜ ਮੈਂਬਰੀ ਕਮੇਟੀ ਵਲੋਂ ਕੀਤੀ ਗਈ ਭਰਤੀ ਤਹਿਤ 11 ਅਗਸਤ ਨੂੰ ਹੋ ਰਹੀ ਨਵੇਂ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਸਬੰਧੀ ਅੱਜ ਦੁਆਬਾ ਖੇਤਰ ਵਿਚ ਪੈਂਦੇ ਜ਼ਿਲ੍ਹਿਆਂ ਦੇ ਡੈਲੀਗੇਟਾਂ ਦੀ ਇਕ ਵਿਸ਼ੇਸ਼ ਮੀਟਿੰਗ ਬੇਗੋਵਾਲ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਹੋਈ।

ਮੀਟਿੰਗ ਵਿਚ ਨਵੇਂ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਮੀਟਿੰਗ ਵਿਚ ਪ੍ਰਧਾਨਗੀ ਦੀ ਚੋਣ ਬਾਰੇ ਹਾਜ਼ਰ ਡੈਲੀਗੇਟਾਂ ਨੇ ਆਪਣੇ ਸੁਝਾਅ ਦਿੱਤੇ। ਇਸ ਮੌਕੇ ਸੁਰਿੰਦਰ ਸਿੰਘ ਭੁੱਲੇਰਾਠਾ, ਸਤਿੰਦਰਪਾਲ ਸਿੰਘ ਢੱਟ, ਬੀਬੀ ਸੁਰਜੀਤ ਕੌਰ ਦਿਆਲ, ਬੀਬੀ ਰਣਜੀਤ ਕੌਰ ਤਲਵੰਡੀ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਵਰਨਣਯੋਗ ਹੈ ਕਿ ਅੱਜ ਸਵੇਰ ਤੋਂ ਹੀ ਇਹ ਚਰਚਾ ਸੀ ਕਿ ਪੰਜ ਮੈਂਬਰੀ ਕਮੇਟੀ ਵਾਲੇ ਧੜੇ ਨਾਲ ਸਬੰਧਿਤ ਕੁਝ ਪ੍ਰਮੁੱਖ ਆਗੂ ਬੀਬੀ ਜਗੀਰ ਕੌਰ ਨਾਲ ਮੁਲਾਕਾਤ ਕਰਨ ਲਈ ਬੇਗੋਵਾਲ ਆਉਣਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ