ਅਜਨਾਲਾ 'ਚ ਅਣਪਛਾਤਿਆਂ ਵਲੋਂ ਮੈਡੀਕਲ ਸਟੋਰ ਮਾਲਕ ਦੀ ਗੋਲੀਆਂ ਮਾਰ ਕੇ ਹੱਤਿਆ

ਅਜਨਾਲਾ, 8 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ 'ਚ ਬਿਜਲੀ ਘਰ ਨੇੜੇ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਵਲੋਂ ਇਕ ਮੈਡੀਕਲ ਸਟੋਰ ਮਾਲਕ ਉੱਪਰ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਜਾਣਕਾਰੀ ਸਾਂਝੀ ਕਰਦਿਆਂ ਡੀ.ਐੱਸ.ਪੀ. ਗੁਰਵਿੰਦਰ ਸਿੰਘ ਔਲਖ ਅਤੇ ਥਾਣਾ ਅਜਨਾਲਾ ਦੇ ਐੱਸ.ਐੱਚ.ਓ. ਸਬ-ਇੰਸਪੈਕਟਰ ਹਰਚੰਦ ਸਿੰਘ ਨੇ ਦੱਸਿਆ ਕਿ ਅਜਨਾਲਾ ਸ਼ਹਿਰ ਦਾ ਰਹਿਣ ਵਾਲਾ ਡਾ. ਤਨੂੰ ਪਿੰਡ ਗੁੱਝਾਪੀਰ ਵਿਖੇ ਮੈਡੀਕਲ ਸਟੋਰ ਚਲਾਉਂਦਾ ਸੀ । ਉਹ ਦੁਕਾਨ ਬੰਦ ਕਰਕੇ ਆਪਣੇ ਘਰ ਵਾਪਸ ਆ ਰਿਹਾ ਸੀ ਤਾਂ ਬਿਜਲੀ ਘਰ ਨਜ਼ਦੀਕ ਉਸ ਉੱਪਰ 2 ਮੋਟਰਸਾਈਕਲ ਸਵਾਰਾਂ ਵਲੋਂ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਦੱਸਿਆ ਕਿ ਇਸ ਸਾਰੇ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।