ਰਾਸ਼ਟਰੀ ਰਾਜਧਾਨੀ ’ਚ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ

ਨਵੀਂ ਦਿੱਲੀ, 9 ਅਗਸਤ- ਦਿੱਲੀ-ਐਨ.ਸੀ.ਆਰ. ਵਿਚ ਭਾਰੀ ਮੀਂਹ ਪੈ ਰਿਹਾ ਹੈ। ਹਾਲਾਂਕਿ, ਇਕ ਦਿਨ ਪਹਿਲਾਂ ਹੀ ਮੌਸਮ ਵਿਭਾਗ ਨੇ ਕਿਹਾ ਸੀ ਕਿ ਅਗਲੇ ਕੁਝ ਦਿਨਾਂ ਤੱਕ ਦਿੱਲੀ ਵਿਚ ਭਾਰੀ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਨੇ ਕਿਹਾ ਕਿ ਹਲਕੀ ਬਾਰਿਸ਼ ਕਾਰਨ ਤਾਪਮਾਨ ਆਮ ਦੇ ਆਸ-ਪਾਸ ਜਾਂ ਘੱਟ ਰਹੇਗਾ। ਪਿਛਲੇ ਕੁਝ ਦਿਨਾਂ ਤੋਂ ਦਿੱਲੀ-ਐਨ.ਸੀ.ਆਰ. ਵਿਚ ਬਿਲਕੁਲ ਵੀ ਮੀਂਹ ਨਹੀਂ ਪਿਆ। ਹਾਲਾਂਕਿ, ਕੱਲ੍ਹ ਰਾਤ ਅਤੇ ਅੱਜ ਸਵੇਰੇ ਹਲਕੀ ਬਾਰਿਸ਼ ਹੋਈ। ਪਰ ਸਵੇਰੇ ਹੋਈ ਭਾਰੀ ਬਾਰਿਸ਼ ਨਾਲ ਕੁਝ ਦਿਨਾਂ ਤੋਂ ਵਧੀ ਹੋਈ ਨਮੀ ਘੱਟ ਹੋਣ ਦੀ ਉਮੀਦ ਹੈ। ਜੇਕਰ ਕੁਝ ਸਮੇਂ ਲਈ ਮੀਂਹ ਜਾਰੀ ਰਿਹਾ, ਤਾਂ ਮੌਸਮ ਫਿਰ ਤੋਂ ਰਾਹਤ ਵਾਲਾ ਹੋ ਜਾਵੇਗਾ।
ਹਾਲਾਂਕਿ, ਮੌਸਮ ਵਿਭਾਗ ਨੇ ਸ਼ਨੀਵਾਰ ਅਤੇ ਐਤਵਾਰ ਨੂੰ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਸੀ।