ਰਾਜੌਰੀ ਜ਼ਿਲ੍ਹੇ ਦੇ ਕਾਲਾਕੋਟ ਇਲਾਕੇ ਵਿਚ ਵਾਪਰਿਆ ਸੜਕ ਹਾਦਸਾ, ਇਕ ਦੀ ਮੌਤ, ਦੋ ਜ਼ਖਮੀ

ਸ੍ਰੀਨਗਰ, 9 ਅਗਸਤ (ਰਵੀ)- ਰਾਜੌਰੀ ਜ਼ਿਲ੍ਹੇ ਦੀ ਕਾਲਾਕੋਟ ਤਹਿਸੀਲ ਅਧੀਨ ਆਉਂਦੇ ਖੜਗਲਾ ਇਲਾਕੇ ਵਿਚ ਵਾਪਰੇ ਸੜਕ ਹਾਦਸੇ ਵਿਚ ਇਕ ਬੱਚੇ ਦੀ ਮੌਤ ਹੋ ਗਈ ਹੈ ਅਤੇ ਦੋ ਲੋਕ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਉਪ-ਜ਼ਿਲ੍ਹਾ ਹਸਪਤਾਲ ਕਾਲਾਕੋਟ ਵਿਚ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ, ਇਕ ਟਰੈਕਟਰ-ਟੈਂਕਰ ਸੜਕ ’ਤੇ ਜਾ ਰਿਹਾ ਸੀ ਕਿ ਸੜਕ ਤੋਂ ਫਿਸਲਣ ਕਾਰਨ ਅਚਾਨਕ ਹੇਠਾਂ ਖੱਡ ਵਿਚ ਡਿੱਗ ਗਿਆ, ਜਿਸ ਕਾਰਨ ਇਕ ਬੱਚੇ ਦੀ ਮੌਤ ਹੋ ਗਈ ਅਤੇ ਦੋ ਲੋਕ ਜ਼ਖਮੀ ਹੋ ਗਏ।
ਜ਼ਖਮੀਆਂ ਨੂੰ ਇਲਾਜ ਲਈ ਉਪ-ਜ਼ਿਲ੍ਹਾ ਹਸਪਤਾਲ ਕਾਲਾਕੋਟ ਵਿਚ ਦਾਖਲ ਕਰਵਾਇਆ ਗਿਆ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਪੁਲਿਸ ਨੇ ਇਸ ਸੰਬੰਧ ਵਿਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।