ਆਪਸੀ ਰੰਜਿਸ਼ ਨੂੰ ਲੈਕੇ ਇਕ ਧਿਰ ਨੇ ਦੂਜੀ ਧਿਰ 'ਤੇ ਚਲਾਈਆਂ ਗੋਲੀਆਂ
ਗੁਰੂ ਹਰਸਹਾਏ (ਫ਼ਿਰੋਜ਼ਪੁਰ), 10 ਅਗਸਤ (ਕਪਿਲ ਕੰਧਾਰੀ) - ਗੁਰੂ ਹਰਸਹਾਏ ਦੇ ਨਾਲ ਲਗਦੇ ਪਿੰਡ ਮੋਹਨ ਕੇ ਉਤਾੜ ਵਿਖੇ ਅੱਜ ਪੁਰਾਣੀ ਰੰਜਸ਼ ਨੂੰ ਲੈਕੇ ਇਕ ਧਿਰ ਵਲੋਂ ਦੂਜੀ ਧਿਰ ਤੇ ਗੋਲੀ ਚਲਾਉਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਸਤਨਾਮ ਸਿੰਘ ਨੇ ਦੱਸਿਆ ਕਿ ਅੱਜ ਪਿੰਡ ਮੋਹਨ ਕੇ ਉਤਾੜ ਵਿਖੇ ਪੁਰਾਣੀ ਰੰਜਸ਼ ਨੂੰ ਲੈਕੇ ਲੜੲਈ ਝਗੜਾ ਹੋ ਗਿਆ। ਇਸ ਤੋਂ ਬਾਅਦ ਇਕ ਧਿਰ ਨੇ ਦੂਜੀ ਧਿਰ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕਿਸੇ ਕਿਸਮ ਦਾ ਜਾਨੀ ਨੁਕਸਾਨ ਨਹੀਂ ਹੋਇਆ। ਉਹ ਮੌਕੇ 'ਤੇ ਪਹੁੰਚ ਕੇ ਸਾਰੀ ਜਾਣਕਾਰੀ ਹਾਸਲ ਕਰ ਰਹੇ ਹਨ, ਜਿਹੜਾ ਵੀ ਦੋਸ਼ੀ ਪਾਇਆ ਗਿਆ ਉਸ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।