JALANDHAR WEATHER

ਪੰਜ ਮੈਂਬਰੀ ਭਰਤੀ ਕਮੇਟੀ ਦੇ ਡੈਲੀਗੇਟ ਇਜਲਾਸ ਵਲੋਂ ਅੱਜ ਕੀਤੀ ਜਾਵੇਗੀ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ

ਅੰਮ੍ਰਿਤਸਰ, 11 ਅਗਸਤ (ਜਸਵੰਤ ਸਿੰਘ ਜੱਸ)- ਦੋ ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਗਠਿਤ ਕੀਤੀ ਗਈ ਪੰਜ ਮੈਂਬਰੀ ਭਰਤੀ ਕਮੇਟੀ ਵਲੋਂ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਕਰਨ ਲਈ ਡੈਲੀਗੇਟ ਇਜਲਾਸ ਅੱਜ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਸਮੂਹ ਸਥਿਤ ਗੁਰਦੁਆਰਾ ਮੱਲ ਅਖਾੜਾ ਸਾਹਿਬ ਵਿਖੇ ਸਵੇਰੇ 11 ਵਜੇ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਇਜਲਾਸ ਵਿਚ ਪਿਛਲੇ ਸਮੇਂ ਦੌਰਾਨ ਭਰਤੀ ਕਮੇਟੀ ਵਲੋਂ ਬਣਾਏ ਗਏ ਸੁਬਾਈ ਡੈਲੀਗੇਟ ਹਿੱਸਾ ਲੈਣਗੇ।

ਭਾਵੇਂ ਕਿ ਪਿਛਲੇ ਦਿਨਾਂ ਵਿਚ ਪੰਜ ਮੈਬਰੀ ਭਰਤੀ ਕਮੇਟੀ ਵਲੋਂ ਅਕਾਲੀ ਦਲ ਦੇ ਪ੍ਰਧਾਨ ਲਈ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਬੀਬੀ ਸਤਵੰਤ ਕੌਰ ਅਤੇ ਸੁਰਜੀਤ ਸਿੰਘ ਰੱਖੜਾ ਆਦਿ ਆਗੂਆਂ ਦੇ ਨਾਵਾਂ ਦੀ ਚਰਚਾ ਚੱਲਦੀ ਰਹੀ ਹੈ। ਪਰ ਜਾਣਕਾਰ ਸੂਤਰਾਂ ਅਨੁਸਾਰ ਅੱਜ ਹੋ ਰਹੇ ਡੈਲੀਗੇਟ ਇਜਲਾਸ ਦੌਰਾਨ ਡੈਲੀਗੇਟ ਸਾਹਿਬਾਨ ਵਲੋਂ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸਰਬ ਸੰਮਤੀ ਨਾਲ ਦਲ ਦਾ ਪ੍ਰਧਾਨ ਚੁਣਿਆ ਜਾ ਸਕਦਾ ਹੈ।

ਇਸ ਦੌਰਾਨ ਹੋਰ ਸੀਨੀਅਰ ਅਹੁਦੇਦਾਰਾਂ ਦੀ ਚੋਣ ਕਰਦਿਆਂ ਜਥੇਬੰਦਕ ਢਾਂਚੇ ਦਾ ਐਲਾਨ ਵੀ ਕੀਤੇ ਜਾਣ ਦੀ ਸੰਭਾਵਨਾ ਹੈ। ਇਥੇ ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਦੇਸ਼ ਜਾਰੀ ਕਰਕੇ ਸਪੱਸ਼ਟ ਕੀਤਾ ਸੀ ਕਿ ਕਿਸੇ ਵੀ ਅਕਾਲੀ ਧੜੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹਾਸਲ ਨਹੀਂ ਹੈ, ਪਰ ਪੰਜ ਮੈਂਬਰੀ ਭਰਤੀ ਕਮੇਟੀ ਵਲੋਂ ਤਤਕਾਲੀ ਸਿੰਘ ਸਾਹਿਬਾਨ ਵਲੋਂ ਜਾਰੀ ਆਦੇਸ਼ਾਂ ਅਨੁਸਾਰ ਅਕਾਲੀ ਦਲ ਦੀ ਭਰਤੀ ਪ੍ਰਕਿਰਿਆ ਜਾਰੀ ਰੱਖੀ ਹੋਈ ਹੈ, ਜਿਸ ਦੌਰਾਨ ਅੱਜ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ