ਬਿਜਲੀ ਮੁਲਾਜ਼ਮਾਂ ਨੇ ਮੰਗਾ ਨਾ ਮੰਨਣ 'ਤੇ ਕੀਤੀ ਗੇਟ ਰੈਲੀ

ਘੋਗਰਾ (ਹੁਸ਼ਿਆਰਪੁਰ), 11 ਅਗਸਤ (ਆਰ. ਐੱਸ. ਸਲਾਰੀਆ) - ਉਪ ਮੰਡਲ ਘੋਗਰਾ ਦੇ ਮੁਲਾਜਮ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਤੋਂ ਤਿੰਨ ਦਿਨਾਂ ਲਈ ਸਮੂਹਿਕ ਛੁੱਟੀ 'ਤੇ ਚੱਲੇ ਗਏ ਹਨ। ਇਸ ਮੌਕੇ 'ਤੇ ਉਪ ਮੰਡਲ ਘੋਗਰਾ ਵਿਖੇ ਕਰਮਚਾਰੀਆਂ ਵਲੋਂ ਗੇਟ ਰੈਲੀ ਕਰਕੇ ਪੰਜਾਬ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ 'ਤੇ ਕਰਮਚਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਨਿਗਮ ਦੀ ਮਾੜੀ ਕਾਰਗੁਜ਼ਾਰੀ ਨੂੰ ਲੈ ਕੇ ਗੇਟ ਰੈਲੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਮੰਨੀਆਂ ਮੰਗਾ ਨਾਂ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ 'ਤੇ ਪ੍ਰਧਾਨ ਹਰਮੋਹਨ ਲਾਲ,ਪਵਨ ਕੁਮਾਰ ਸਕੱਤਰ,ਦਿਲਬਾਗ ਸਿੰਘ, ਪਰਮਜੀਤ ਸਿੰਘ, ਧਨੇਸ਼ਵਰ ਮਹਿਤਾ ਅਤੇ ਹੋਰ ਮੁਲਾਜ਼ਮ ਹਾਜ਼ਰ ਸਨ।