ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਹੋਵੇਗੀ ਭਲਕੇ

ਚੰਡੀਗੜ੍ਹ, 11 ਅਗਸਤ-ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਉਤੇ ਸੁਣਵਾਈ ਅੱਜ ਫਿਰ ਮੁਲਤਵੀ ਹੋ ਗਈ ਹੈ ਤੇ ਅਗਲੀ ਸੁਣਵਾਈ 12 ਅਗਸਤ ਉਤੇ ਪੈ ਗਈ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਮੁਹਾਲੀ ਅਦਾਲਤ ਵਿਚ ਸੁਣਵਾਈ ਅੱਜ ਦੁਬਾਰਾ ਹੋਈ ਹੈ। ਇਸ ਮੌਕੇ ਸਰਕਾਰੀ ਧਿਰ ਵਲੋਂ ਵਕੀਲ ਫੈਰੀ ਸੋਫਤ ਅਤੇ ਜ਼ਿਲ੍ਹਾ ਅਟਾਰਨੀ ਮਨਜੀਤ ਸਿੰਘ ਪੇਸ਼ ਹੋਏ ਜਦਕਿ ਸਰਕਾਰੀ ਵਕੀਲ ਪ੍ਰੀਤ ਇੰਦਰ ਪਾਲ ਸਿੰਘ ਸਿਹਤ ਖਰਾਬ ਹੋਣ ਕਾਰਨ ਕਾਰਵਾਈ ਵਿਚ ਸ਼ਾਮਿਲ ਨਹੀਂ ਹੋ ਸਕੇ। ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਦੀ ਸੁਣਵਾਈ ਵਿਚ ਸ਼ਾਮਿਲ ਹੋਣ ਲਈ ਉਨ੍ਹਾਂ ਦੀ ਪਤਨੀ ਗਨੀਵ ਕੌਰ ਮਜੀਠੀਆ ਵੀ ਅਦਾਲਤ ਵਿਚ ਮੌਜੂਦ ਰਹੇ।