ਖਰਾਬ ਮੌਸਮ ਦਾ ਹਵਾਲਾ ਦਿੰਦਿਆਂ 15 ਅਗਸਤ ਤੱਕ ਹੇਮਕੁੰਟ ਸਾਹਿਬ ਦੀ ਯਾਤਰਾ ਕੀਤੀ ਮੁਲਤਵੀ

.jpg)
ਸੰਦੌੜ, 11 ਅਗਸਤ (ਜਸਵੀਰ ਸਿੰਘ ਜੱਸੀ)-ਲੰਘੀ 10 ਅਗਸਤ ਦੇਹਰਾਦੂਨ ਪ੍ਰਸ਼ਾਸਨ ਵਲੋਂ ਇਕ ਪੱਤਰ ਜਾਰੀ ਕਰਦਿਆਂ ਸੱਚਖੰਡ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 15 ਅਗਸਤ ਤੱਕ ਖਰਾਬ ਮੌਸਮ ਦਾ ਹਵਾਲਾ ਦਿੰਦਿਆਂ ਮੁਲਤਵੀ ਕਰ ਦਿੱਤੀ ਗਈ ਹੈ। ਜ਼ਿਲ੍ਹਾ ਮਲੇਰਕੋਟਲਾ ਤੋਂ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਪਹੁੰਚੀ ਸੰਗਤ ਵਿਚੋਂ ਮਲੇਰਕੋਟਲਾ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਦੇ ਪੀ.ਏ. ਗੁਰਮੁਖ ਸਿੰਘ ਸਰਪੰਚ ਪਿੰਡ ਖਾਨਪੁਰ, ਸੰਤੋਖ ਸਿੰਘ ਦਸੋਂਦਾ ਸਿੰਘ ਵਾਲਾ, ਜਗਤਾਰ ਸਿੰਘ ਜੱਸਲ, ਕਮਲਜੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਸ੍ਰੀ ਹੇਮਕੁੰਟ ਸਾਹਿਬ ਜੀ ਗੋਬਿੰਦ ਘਾਟ ਵਿਖੇ ਇਕੱਤਰ ਹੋਈਆਂ ਸੰਗਤਾਂ ਵਲੋਂ ਪ੍ਰਸ਼ਾਸਨ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜੋ ਸੰਗਤਾਂ ਗੁਰਦੁਆਰਾ ਸ੍ਰੀ ਗੋਬਿੰਦ ਘਾਟ ਪਹੁੰਚ ਚੁੱਕੀਆਂ ਹਨ, ਉਨ੍ਹਾਂ ਨੂੰ ਸੱਚਖੰਡ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਦੀ ਆਗਿਆ ਦੇਣ ਦੀ ਗੱਲ ਆਖੀ ਜਾ ਰਹੀ ਹੈ।