ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਕਪੂਰਥਲਾ, 11 ਅਗਸਤ (ਅਮਨਜੋਤ ਸਿੰਘ ਵਾਲੀਆ)-ਮੁਹੱਲਾ ਮਹਿਤਾਬਗੜ੍ਹ ਵਿਖੇ ਇਕ ਵਿਅਕਤੀ ਨੇ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ.ਐਸ.ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਜਸਕਰਨ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਮਹਿਤਾਬਗੜ੍ਹ ਜੋ ਕਿ ਪਿਛਲੇ ਕੁਝ ਸਮੇਂ ਤੋਂ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ ਤੇ ਉਹ ਬੀਤੀ ਦੇਰ ਰਾਤ ਬਾਥਰੂਮ ਗਿਆ ਤਾਂ ਉਸ ਨੇ ਆਪਣੇ ਪਰਨੇ ਨਾਲ ਫਾਹਾ ਲੈ ਲਿਆ। ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਉਸ ਨੂੰ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ, ਜਿਥੇ ਕੁਝ ਸਮੇਂ ਬਾਅਦ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।