JALANDHAR WEATHER

ਜਸਟਿਸ ਵਰਮਾ ਵਿਰੁੱਧ ਮਹਾਦੋਸ਼ ਪ੍ਰਸਤਾਵ ਲੋਕ ਸਭਾ ਵਿਚ ਮਨਜ਼ੂਰ

ਨਵੀਂ ਦਿੱਲੀ, 12 ਅਗਸਤ (ਉਪਮਾ ਡਾਗਾ ਪਾਰਥ)- ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ ਕਿ 31 ਜੁਲਾਈ ਨੂੰ ਇਲਾਹਾਬਾਦ ਹਾਈ ਕੋਰਟ ਦੇ ਜਸਟਿਸ ਯਸ਼ਵੰਤ ਵਰਮਾ ਨੂੰ ਹਟਾਉਣ ਦਾ ਪ੍ਰਸਤਾਵ ਮਿਲਿਆ ਸੀ। ਸਪੀਕਰ ਨੇ ਕਿਹਾ ਕਿ ਮੈਨੂੰ ਰਵੀ ਸ਼ੰਕਰ ਪ੍ਰਸਾਦ ਅਤੇ ਵਿਰੋਧੀ ਧਿਰ ਦੇ ਨੇਤਾ ਸਮੇਤ 146 ਮੈਂਬਰਾਂ ਦੇ ਦਸਤਖ਼ਤ ਵਾਲਾ ਪ੍ਰਸਤਾਵ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਸਤਾਵ ਇਲਾਹਾਬਾਦ ਹਾਈ ਕੋਰਟ ਦੇ ਜਸਟਿਸ ਯਸ਼ਵੰਤ ਵਰਮਾ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਦਾ ਹੈ ਤੇ ਇਸ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਗਿਆ ਹੈ।

ਉਨ੍ਹਾਂ ਵਲੋਂ ਇਸ ਮਾਮਲੇ ਵਿਚ ਇਕ ਕਮੇਟੀ ਦੇ ਗਠਨ ਦਾ ਵੀ ਐਲਾਨ ਕੀਤਾ ਗਿਆ ਹੈ। ਕਮੇਟੀ ਵਿਚ ਸੁਪਰੀਮ ਕੋਰਟ ਦੇ ਜੱਜ ਜਸਟਿਸ ਅਰਵਿੰਦ ਕੁਮਾਰ, ਮਦਰਾਸ ਹਾਈ ਕੋਰਟ ਦੇ ਜੱਜ ਜਸਟਿਸ ਮਨਿੰਦਰ ਮੋਹਨ ਸ਼੍ਰੀਵਾਸਤਵ ਅਤੇ ਸੀਨੀਅਰ ਵਕੀਲ ਬੀਵੀ ਆਚਾਰੀਆ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਕਮੇਟੀ ਆਪਣੀ ਰਿਪੋਰਟ ਜਲਦੀ ਤੋਂ ਜਲਦੀ ਪੇਸ਼ ਕਰੇਗੀ ਤੇ ਜਾਂਚ ਕਮੇਟੀ ਦੀ ਰਿਪੋਰਟ ਪ੍ਰਾਪਤ ਹੋਣ ਤੱਕ ਪ੍ਰਸਤਾਵ ਲੰਬਿਤ ਰਹੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ