JALANDHAR WEATHER

ਪੁਲਿੰਗ ਸਕੀਮ ਨੂੰ ਕੈਬਿਨਟ ਦੁਆਰਾ ਰੱਦ ਕਰਵਾਉਣ ਲਈ 24 ਅਗਸਤ ਨੂੰ ਸਮਰਾਲਾ ਵਿਖੇ ਕੀਤੀ ਜਾਵੇਗੀ ਵਿਸ਼ਾਲ ਰੈਲੀ - ਬੀ. ਕੇ. ਯੂ. ਕਾਦੀਆਂ

ਫ਼ਾਜ਼ਿਲਕਾ, 13 ਅਗਸਤ (ਬਲਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਮਹੀਨਾ ਵਾਰ ਮੀਟਿੰਗ ਫ਼ਾਜ਼ਿਲਕਾ ਦੇ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਖੇ ਕੀਤੀ ਗਈ, ਜਿਸ ਵਿਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸਮੂਹ ਅਹੁਦੇਦਾਰਾਂ ਅਤੇ ਕਿਸਾਨ ਮੈਂਬਰਾਂ ਵਲੋਂ ਹਿੱਸਾ ਲਿਆ ਗਿਆ। ਇਸ ਮਹੀਨਾਵਾਰ ਮੀਟਿੰਗ ਦੇ ਵਿਚ ਬੀ. ਕੇ. ਯੂ. ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਅਰਨੀਵਾਲਾ ਅਤੇ ਸੂਬਾ ਪ੍ਰੈੱਸ ਸਕੱਤਰ ਮਾਸਟਰ ਬੂਟਾ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਦੀ ਇਸ ਮੀਟਿੰਗ ਵਿਚ ਉਨ੍ਹਾਂ ਵਲੋਂ ਪੰਜਾਬ ਸਰਕਾਰ ਦੀ ਕਿਸਾਨ ਅਤੇ ਮਜ਼ਦੂਰ ਨੂੰ ਮਾਰਨ ਵਾਸਤੇ ਬਣਾਈ ਲੈਂਡ ਪੁਲਿੰਗ ਸਕੀਮ ਦੀ ਨਿਖੇਧੀ ਕੀਤੀ ਗਈ।

ਨਾਲ ਹੀ ਉਨ੍ਹਾਂ ਕਿਹਾ ਕਿ 24 ਅਗਸਤ ਤੋਂ ਪਹਿਲਾਂ ਜੇਕਰ ਪੰਜਾਬ ਸਰਕਾਰ ਵਲੋਂ ਕੈਬਿਨਟ ਰਾਹੀਂ ਇਸ ਸਕੀਮ ਨੂੰ ਰੱਦ ਨਹੀਂ ਕੀਤਾ ਜਾਂਦਾ ਤਾਂ ਸੰਯੁਕਤ ਕਿਸਾਨ ਮੋਰਚੇ ਵਲੋਂ 24 ਅਗਸਤ ਨੂੰ ਸਮਰਾਲਾ ਵਿਖੇ ਵੱਡੀ ਰੈਲੀ ਦਾ ਆਯੋਜਨ ਕੀਤਾ ਜਾਵੇਗਾ। ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਜਨਰਲ ਸਕੱਤਰ ਜਸਪਾਲ ਸਿੰਘ ਵਲੋਂ ਇਸ ਮੀਟਿੰਗ ਵਿਚ ਜ਼ਿਲ੍ਹੇ ਵਿਚ ਹੜਾਂ ਨਾਲ ਖ਼ਰਾਬ ਹੋਈ ਕਿਸਾਨਾਂ ਦੀ ਫ਼ਸਲ ਦੀ ਸੂਬਾ ਸਰਕਾਰ ਵਲੋਂ ਗਿਰਦਾਵਰੀ ਕਰਾ ਕੇ ਉਨ੍ਹਾਂ ਨੂੰ ਬਣਦਾ ਉਚਿੱਤ ਮੁਆਵਜ਼ਾ ਫੌਰੀ ਤੌਰ ’ਤੇ ਦੇਣ ਮੁੱਦਾ ਵੀ ਚੁੱਕਿਆ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ