JALANDHAR WEATHER

ਮੌਸਮ ਵਿਭਾਗ ਵਲੋਂ ਪੰਜਾਬ ਵਿਚ ਮੀਂਹ ਨੂੰ ਲੈ ਕੇ ਰੈੱਡ ਅਲਰਟ ਜਾਰੀ

ਚੰਡੀਗੜ੍ਹ, 14 ਅਗਸਤ- ਪੰਜਾਬ ਦੇ ਕਈ ਇਲਾਕਿਆਂ ਵਿਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਨੇ ਅੱਜ ਮੀਂਹ ਸੰਬੰਧੀ ਕੁਝ ਇਲਾਕਿਆਂ ਵਿਚ ਰੈੱਡ ਅਲਰਟ ਜਾਰੀ ਕੀਤਾ ਹੈ। 16 ਅਗਸਤ ਨੂੰ ਸੂਬੇ ਵਿਚ ਭਰਵਾਂ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕਪੂਰਥਲਾ, ਤਰਨਤਾਰਨ, ਜਲੰਧਰ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿਚ ਭਰਵੇਂ ਮੀਂਹ ਦੇ ਨਾਲ-ਨਾਲ ਬਿਜਲੀ ਅਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੀ ਸੰਭਾਵਨਾ ਬਾਰੇ ਫਲੈਸ਼ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਇਹ ਅਲਰਟ ਦੁਪਹਿਰ 12:30 ਵਜੇ ਤੱਕ ਜਾਰੀ ਰਹੇਗਾ।

ਪੋਂਗ ਡੈਮ ਤੋਂ ਲਗਾਤਾਰ ਪਾਣੀ ਛੱਡਣ ਕਾਰਨ ਬਿਆਸ ਦਰਿਆ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਿਹਾ ਹੈ, ਜਦੋਂ ਕਿ ਸਤਲੁਜ ਦਰਿਆ ਦਾ ਪਾਣੀ ਦਾ ਪੱਧਰ ਵੀ ਵਧ ਗਿਆ ਹੈ। ਇਸ ਸਥਿਤੀ ਕਾਰਨ ਗੁਰਦਾਸਪੁਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਸੁਲਤਾਨਪੁਰ ਲੋਧੀ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਕਈ ਖੇਤਰ ਇਸ ਸਮੇਂ ਪਾਣੀ ਵਿਚ ਡੁੱਬੇ ਹੋਏ ਹਨ। ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ, ਜਿਸ ਵਿਚ 14 ਅਤੇ 15 ਅਗਸਤ ਨੂੰ ਰਾਜ ਵਿਚ ਭਰਵਾਂ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ