ਲਾਵਾਰਸ ਕੁੱਤਿਆਂ ਨਾਲ ਸੰਬੰਧਿਤ ਮਾਮਲੇ ’ਤੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਨਵੀਂ ਦਿੱਲੀ, 14 ਅਗਸਤ- ਸੁਪਰੀਮ ਕੋਰਟ ਨੇ ਅੱਜ ਦਿੱਲੀ-ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਵਿਚ ਲਾਵਾਰਸ ਕੁੱਤਿਆਂ ਨਾਲ ਸੰਬੰਧਿਤ ਇਕ ਮਾਮਲੇ ’ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮਹਿਤਾ ਅਤੇ ਜਸਟਿਸ ਐਨ.ਵੀ. ਅੰਜਾਰੀਆ ਦੀ ਤਿੰਨ ਮੈਂਬਰੀ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ। ਇਸ ਦੌਰਾਨ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਬੱਚੇ ਮਰ ਰਹੇ ਹਨ।
ਇਸ ਮੁੱਦੇ ਨੂੰ ਹੱਲ ਕਰਨ ਦੀ ਲੋੜ ਹੈ, ਇਸ ’ਤੇ ਵਿਵਾਦ ਦੀ ਨਹੀਂ। ਕੋਈ ਵੀ ਜਾਨਵਰਾਂ ਨੂੰ ਨਫ਼ਰਤ ਨਹੀਂ ਕਰਦਾ। ਦੇਸ਼ ਵਿਚ ਇਕ ਸਾਲ ਵਿਚ ਕੁੱਤਿਆਂ ਦੇ ਕੱਟਣ ਦੇ 37 ਲੱਖ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ। ਮਾਮਲੇ ਵਿਚ, ਸੀਨੀਅਰ ਵਕੀਲ ਕਪਿਲ ਸਿੱਬਲ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਸਥਿਤੀ ‘ਬਹੁਤ ਗੰਭੀਰ’ ਹੈ ਅਤੇ ਇਸ ਮਾਮਲੇ ’ਤੇ ਡੂੰਘਾਈ ਨਾਲ ਬਹਿਸ ਕਰਨ ਦੀ ਲੋੜ ਹੈ। 11 ਅਗਸਤ ਨੂੰ ਦਿੱਲੀ-ਐਨ.ਸੀ.ਆਰ. ਵਿਚ ਲਾਵਾਰਸ ਕੁੱਤਿਆਂ ਨੂੰ ਚੁੱਕਣ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦੇਣ ਵਾਲੇ ਹੁਕਮ ’ਤੇ ਰੋਕ ਲਗਾਈ ਜਾਣੀ ਚਾਹੀਦੀ ਹੈ। ਦਿੱਲੀ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਬੱਚੇ ਰੇਬੀਜ਼ ਫੈਲਾਉਣ ਵਾਲੇ ਕੁੱਤਿਆਂ ਦੇ ਕੱਟਣ ਨਾਲ ਮਰ ਰਹੇ ਹਨ।