JALANDHAR WEATHER

ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਜ਼ਿਲ੍ਹਾ ਪ੍ਰੀਸ਼ਦ ਪੰਚਾਇਤ ਸੰਮਤੀ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਪ੍ਰੋਗਰਾਮ ਜਾਰੀ

ਕਪੂਰਥਲਾ, 12 ਅਗਸਤ (ਅਮਰਜੀਤ ਕੋਮਲ)-ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਇਕ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਬਣੀਆਂ ਵੋਟਰ ਸੂਚੀਆਂ ਦਾ ਖਰੜਾ 19 ਅਗਸਤ ਨੂੰ ਤਿਆਰ ਹੋ ਜਾਵੇਗਾ। ਇਸ ਦੇ ਦਾਅਵੇ ਤੇ ਇਤਰਾਜ਼ 20 ਅਗਸਤ ਤੋਂ 27 ਅਗਸਤ ਤੱਕ ਲਏ ਜਾਣਗੇ। ਦਾਅਵੇ ਤੇ ਇਤਰਾਜ਼ਾਂ ਦਾ ਨਿਪਟਾਰਾ 1 ਸਤੰਬਰ ਨੂੰ ਹੋਵੇਗਾ ਤੇ 3 ਸਤੰਬਰ ਨੂੰ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ ਕੀਤੀ ਜਾਵੇਗੀ। ਇਥੇ ਵਰਨਣਯੋਗ ਹੈ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਜ਼ੋਨ ਤਿਆਰ ਕਰਨ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ ਤੇ ਜ਼ੋਨ ਬਣਨ ਤੋਂ ਬਾਅਦ ਸਰਕਾਰ ਜ਼ੋਨਾਂ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ