ਅੰਮ੍ਰਿਤਸਰ ਵਿਖੇ ਕੈਬਨਿਟ ਮੰਤਰੀ ਡਾਕਟਰ ਬਲਬੀਰ ਸਿੰਘ ਵਲੋਂ ਲਹਿਰਾਇਆ ਗਿਆ ਤਿਰੰਗਾ ਝੰਡਾ

ਅੰਮ੍ਰਿਤਸਰ, 15 ਅਗਸਤ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਖੇ 79ਵਾਂ ਆਜ਼ਾਦੀ ਦਿਹਾੜਾ ਸ੍ਰੀ ਗੁਰੂ ਨਾਨਕ ਸਟੇਡੀਅਮ ਵਿਚ ਮਨਾਇਆ ਗਿਆ। ਇਥੇ ਠੀਕ 9 ਵਜੇ ਕੈਬਨਿਟ ਮੰਤਰੀ ਡਾਕਟਰ ਬਲਬੀਰ ਸਿੰਘ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਸੁਰੱਖਿਆ ਕਾਰਨਾਂ ਕਾਰਨ ਕੇਵਲ ਯੈਲੋ ਅਤੇ ਐਕਰੀਡੇਸ਼ਨ ਕਾਰਡ ਹੋਲਡਰ ਪੱਤਰਕਾਰ ਨੂੰ ਹੀ ਅੰਦਰ ਆਉਣ ਦੀ ਆਗਿਆ ਦਿੱਤੀ ਗਈ।