ਡੇਰਾ ਬਾਬਾ ਨਾਨਕ ਵਿਖੇ ਸੁਤੰਤਰਤਾ ਦਿਵਸ ਧੂਮ ਧਾਮ ਨਾਲ ਮਨਾਇਆ

ਡੇਰਾ ਬਾਬਾ ਨਾਨਕ (ਗੁਰਦਾਸਪੁਰ), 15 ਅਗਸਤ (ਹੀਰਾ ਸਿੰਘ ਮਾਂਗਟ) - ਅੱਜ ਸਬ ਡਿਵੀਜ਼ਨ ਡੇਰਾ ਬਾਬਾ ਨਾਨਕ ਵਿਖੇ 79ਵਾਂ ਸੁਤੰਤਰਤਾ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਐਸਡੀਐਮ ਆਦਿੱਤਿਆ ਸ਼ਰਮਾ ਨੇ ਕੌਮੀ ਝੰਡਾ ਲਹਿਰਾਇਆ ਤੇ ਪਰੇਡ ਤੋਂ ਸਲਾਮੀ ਲਈ। ਵੱਖ ਵੱਖ ਸਕੂਲਾਂ ਦੇ ਬੱਚਿਆਂ ਵਲੋਂ ਮਾਰਚ ਪਾਸਟ ਕੀਤਾ ਗਿਆ ਤੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਗਈ। ਐਸਡੀਐਮ ਆਦਿੱਤਿਆ ਸ਼ਰਮਾ ਨੇ ਦੇਸ਼ ਵਾਸੀਆਂ ਦੇ ਨਾਮ ਸੰਦੇਸ਼ ਪੜ੍ਹ ਕੇ ਸੁਣਾਇਆ ਤੇ ਆਜ਼ਾਦੀ ਦੇ ਸ਼ੁਭ ਦਿਹਾੜੇ ਦੀ ਵਧਾਈ ਦਿੱਤੀ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਗਿੱਧਾ, ਭੰਗੜਾ, ਕੋਰੀਓਗਰਾਫੀ ਤੇ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤੇ ਗਏ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਆਪਣੇ ਸੰਬੋਧਨ ਦੌਰਾਨ ਅਜ਼ਾਦੀ ਦਿਹਾੜੇ ਦੀ ਸਾਰਿਆਂ ਨੂੰ ਵਧਾਈ ਦਿੱਤੀ। ਇਸ ਦੌਰਾਨ ਤਹਿਸੀਲਦਾਰ ਲਛਮਣ ਸਿੰਘ, ਡੀਐਸਪੀ ਜੋਗਾ ਸਿੰਘ, ਬੀਡੀਪੀਓ ਅਮਨਦੀਪ ਕੌਰ, ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਹਲਕਾ ਕੋਆਰਡੀਨੇਟਰ ਪਰਵਿੰਦਰ ਸਿੰਘ ਘਣੀਆਂ, ਪ੍ਰਧਾਨ ਰਜੇਸ਼ ਕੁਮਾਰ ਬਿੱਟਾ, ਜਸਬੀਰ ਸਿੰਘ ਕਾਹਲੋਂ ਸਮੇਤ ਵੱਡੀ ਗਿਣਤੀ ਵਿਚ ਹਲਕੇ ਦੇ ਸੀਨੀਅਰ ਆਗੂ ਸਰਪੰਚ,ਪੰਚ, ਸਕੂਲਾਂ ਦੇ ਵਿਦਿਆਰਥੀ ਤੇ ਪ੍ਰਸ਼ਾਸਨ ਅਧਿਕਾਰੀ ਹਾਜ਼ਰ ਸਨ।