JALANDHAR WEATHER

ਫ਼ਤਹਿਗੜ੍ਹ ਚੂੜੀਆਂ ਚ ਉਪ ਮੰਡਲ ਮੈਜਿਸਟਰੇਟ ਨੇ ਅਦਾ ਕੀਤੀ ਝੰਡਾ ਲਹਿਰਾਉਣ ਦੀ ਰਸਮ

ਫ਼ਤਹਿਗੜ੍ਹ ਚੂੜੀਆਂ 15 ਅਗਸਤ - ( ਅਵਤਾਰ ਸਿੰਘ ਰੰਧਾਵਾ) - ਸੁਤੰਤਰਤਾ ਦਿਵਸ ਸਮਾਰੋਹ ਮੌਕੇ ਅੱਜ ਦਾਣਾ ਮੰਡੀ ਫ਼ਤਹਿਗੜ੍ਹ ਚੂੜੀਆਂ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ ਗੁਰਮੰਦਰ ਸਿੰਘ ਪੀਸੀਐਸ ,ਉਪ ਮੰਡਲ ਮੈਜਿਸਟਰੇਟ ਵਲੋਂ ਅਦਾ ਕੀਤੀ ਗਈ।
ਇਸ ਮੌਕੇ ਮੁੱਖ ਮਹਿਮਾਨ ਦੇ ਤੌਰ 'ਤੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ ਪਹੁੰਚੇ। ਇਸ ਦੌਰਾਨ ਮੁੱਖ ਮਹਿਮਾਨ ਵਲੋਂ ਪਰੇਡ ਦਾ ਮੁਆਇਨਾ ਕੀਤਾ ਗਿਆ ਅਤੇ ਸਲਾਮੀ ਦਿੱਤੀ ਗਈ। ਆਜ਼ਾਦੀ ਦਿਵਸ ਦੇ ਸੰਬੰਧ ਵਿਚ ਮੁੱਖ ਮਹਿਮਾਨ ਨੇ ਭਾਸ਼ਣ ਦਿੱਤਾ, ਵੱਖ-ਵੱਖ ਸਕੂਲੀ ਬੱਚਿਆਂ ਵਲੋਂ ਸ਼ਬਦ ਗਾਇਨ ਕੀਤਾ ਗਿਆ ਅਤੇ ਨਾਲ ਹੀ ਦੇਸ਼ ਭਗਤੀ ਦੇ ਗੀਤ ਗਾਏ ਗਏ। ਪਹੁੰਚੀਆਂ ਸ਼ਖਸ਼ੀਅਤਾਂ ਨੂੰ ਪ੍ਰਸ਼ੰਸਾ ਪੱਤਰ ਵੰਡੇ ਗਏ ਜਦਕਿ ਅਖੀਰ ਵਿੱਚ ਕੌਮੀ ਗੀਤ ਨਾਲ ਸਮਾਰੋਹ ਦੀ ਸਮਾਪਤੀ ਹੋਈ। ਇਸ ਮੌਕੇ ਤਹਿਸੀਲਦਾਰ ਗੁਰਦੀਪ ਸਿੰਘ, ਬੀਡੀਪੀਓ ਜਗਜੀਤ ਸਿੰਘ ਹੋਰਨਾਂ ਸਮੇਤ ਮੌਜੂਦ ਰਹੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ