ਪ੍ਰਧਾਨ ਮੰਤਰੀ ਵਲੋਂ ਨੌਜਵਾਨਾਂ ਲਈ 1 ਲੱਖ ਕਰੋੜ ਦੀ ਵੱਡੀ ਰੁਜ਼ਗਾਰ ਯੋਜਨਾ ਦਾ ਐਲਾਨ

ਨਵੀਂ ਦਿੱਲੀ, 15 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਦਿਵਸ ਮੌਕੇ ਆਪਣੇ ਸੰਬੋਧਨ ਦੌਰਾਨ ਨੌਜਵਾਨਾਂ ਲਈ ਵੱਡੀ ਰੁਜ਼ਗਾਰ ਯੋਜਨਾ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ 1 ਲੱਖ ਕਰੋੜ ਦੀ ਇਕ ਵੱਡੀ ਰੁਜ਼ਗਾਰ ਯੋਜਨਾ ਸ਼ੁਰੂ ਕੀਤੀ, ਜਿਸ ਦੇ ਤਹਿਤ ਨਵੇਂ ਰੁਜ਼ਗਾਰ ਪ੍ਰਾਪਤ ਨੌਜਵਾਨਾਂ ਨੂੰ ਪ੍ਰਤੀ ਮਹੀਨਾ 15,000 ਰੁਪਏ ਪ੍ਰਾਪਤ ਹੋਣਗੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦਾ ਮਕਸਦ 3 ਕਰੋੜ ਨੌਜਵਾਨ ਭਾਰਤੀਆਂ ਨੂੰ ਲਾਭ ਪਹੁੰਚਾਉਣਾ ਹੈ, ਜੋ ਕਿ ਸੁਤੰਤਰਤੰਤਰ ਭਾਰਤ ਤੋਂ ਸਮ੍ਰਿੱਧ ਭਾਰਤ ਤੱਕ ਦੇ ਪੁਲ ਨੂੰ ਮਜ਼ਬੂਤ ਕਰਦਾ ਹੈ।
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਸਰਹੱਦੀ ਖੇਤਰਾਂ ਵਿਚ ਘੁਸਪੈਠ ਅਤੇ ਗੈਰ-ਕਾਨੂੰਨੀ ਪ੍ਰਵਾਸ ਕਾਰਨ ਜਨਸੰਖਿਆ ਅਸੰਤੁਲਨ ਦੇ ਖ਼ਤਰਿਆਂ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਇਸ ਰਾਸ਼ਟਰੀ ਸੁਰੱਖਿਆ ਚੁਣੌਤੀ ਦਾ ਹੱਲ ਕਰਨ ਲਈ ਇਕ ਉੱਚ-ਸ਼ਕਤੀਸ਼ਾਲੀ ਜਨਸੰਖਿਆ ਮਿਸ਼ਨ ਦੀ ਸ਼ੁਰੂਆਤ ਦਾ ਐਲਾਨ ਕੀਤਾ, ਜਿਸ ਨਾਲ ਭਾਰਤ ਦੇ ਨਾਗਰਿਕਾਂ ਦੀ ਏਕਤਾ, ਅਖੰਡਤਾ ਅਤੇ ਅਧਿਕਾਰਾਂ ਦੀ ਰਾਖੀ ਯਕੀਨੀ ਬਣਾਈ ਜਾ ਸਕੇ।