JALANDHAR WEATHER

ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨੇ ਪਠਾਨਕੋਟ ਵਿਖੇ ਲਹਿਰਾਇਆ ਤਿਰੰਗਾ ਝੰਡਾ

ਪਠਾਨਕੋਟ, 15 ਅਗਸਤ, (ਸੰਧੂ) - ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਜੀ ਨੇ ਅੱਜ ਆਜ਼ਾਦੀ ਦਿਹਾੜੇ 'ਤੇ ਜ਼ਿਲ੍ਹਾ ਪਠਾਨਕੋਟ ਅੰਦਰ ਮਲਟੀ ਪਰਪਜ ਸਪੋਰਟਸ ਸਟੇਡੀਅਮ ਵਿਖੇ ਆਯੋਜਿਤ ਕੀਤੇ ਜ਼ਿਲ੍ਹਾ ਪੱਧਰੀ ਸਮਾਰੋਹ 'ਚ ਮੁੱਖ ਮਹਿਮਾਨ ਵਜੋਂ ਹਾਜ਼ਰ ਹੋ ਕੇ ਰਾਸ਼ਟਰੀ ਝੰਡਾ ਲਹਿਰਾਉਂਣ ਦੀ ਰਸਮ ਅਦਾ ਕੀਤੀ।
ਡਾ. ਰਵਜੋਤ ਸਿੰਘ ਵਲੋਂ ਰਾਸਟਰੀ ਝੰਡਾ ਲਹਿਰਾਉਂਣ ਤੋਂ ਬਾਅਦ ਪਰੇਡ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਵਲੋਂ ਜ਼ਿਲ੍ਹਾ ਵਾਸੀਆਂ ਦੇ ਨਾਮ ਸੰਦੇਸ਼ ਪੜਿਆ ਗਿਆ, ਜਿਸ ਉਪਰੰਤ ਪੰਜਾਬ ਪੁਲਿਸ. ਹੋਮ ਗਾਰਡ, ਐਨ.ਸੀ.ਸੀ. ਅਤੇ ਵੱਖ-ਵੱਖ ਸਕੂਲੀ ਬੱਚਿਆਂ ਦੀਆਂ ਟੁੱਕੜੀਆਂ ਵਲੋਂ ਮਾਰਚ ਪਾਸਟ ਕੀਤਾ ਗਿਆ। ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਹਰਦੀਪ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਅਤੇ ਦਲਜਿੰਦਰ ਸਿੰਘ ਢਿੱਲੋਂ ਐਸ.ਐਸ.ਪੀ. ਪਠਾਨਕੋਟ ਵੀ ਵਿਸ਼ੇਸ਼ ਤੌਰ 'ਤੇ ਮੋਜ਼ੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ