ਕਿਸਾਨ ਜਥੇਬੰਦੀਆਂ ਨੇ ਕੱਢਿਆ ਟਰੈਕਟਰ ਤੇ ਮੋਟਰਸਾਈਕਲ ਮਾਰਚ


ਕਪੂਰਥਲਾ, 15 ਅਗਸਤ (ਅਮਨਜੋਤ ਸਿੰਘ ਵਾਲੀਆ) - ਕਿਸਾਨ ਜਥੇਬੰਦੀਆਂ ਵਲੋਂ ਸ਼ੁਕਰਵਾਰ ਦੁਪਹਿਰ 1 ਵਜੇ ਦੇ ਕਰੀਬ ਦਾਣਾ ਮੰਡੀ ਤੋਂ ਸ਼ਹਿਰ ਵਿਚ ਵੱਖ-ਵੱਖ ਮੰਗਾਂ ਨੂੰ ਲੈ ਕੇ ਟਰੈਕਟਰ ਤੇ ਮੋਟਰਸਾਈਕਲ ਮਾਰਚ ਕੱਢਿਆ ਗਿਆ । ਇਸ ਮੌਕੇ ਪੰਜਾਬ ਕਿਸਾਨ ਯੂਨੀਅਨ ਬਾਗੀ ਦੇ ਸੂਬਾ ਜਨਰਲ ਸਕੱਤਰ ਗੁਰਦੀਪ ਸਿੰਘ ਭੰਡਾਲ ਨੇ ਕਿਹਾ ਕਿ ਇਹ ਮਾਰਚ ਤਿੰਨ ਮੰਗਾਂ ਸਜ਼ਾ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ,ਪੁਲਿਸ ਸਟੇਟ ਬਣਾਉਣ ਤੋਂ ਰੋਕਣ ਅਤੇ ਪੰਜਾਬ ਦੇ ਕਿਸਾਨਾਂ ਤੇ ਲੋਕਾਂ ਨਾਲ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਬੰਦ ਕਰਨ ਨੂੰ ਲੈ ਕੇ ਕੀਤਾ ਗਿਆ ਹੈ। ਉਨ੍ਹਾਂ ਦੇ ਇਸ ਮਾਰਚ ਵਿਚ ਹੋਰ ਵੀ ਕਿਸਾਨ ਭਰਾਤਰੀ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ ਹੈ।