ਨਗਰ ਕੌਂਸਲ ਲੌਂਗੋਵਾਲ ਵਿਖੇ ਪ੍ਰਧਾਨ ਪਰਮਿੰਦਰ ਕੌਰ ਬਰਾੜ ਨੇ ਰਾਸ਼ਟਰੀ ਝੰਡਾ ਲਹਿਰਾਇਆ

ਲੌਂਗੋਵਾਲ, 15 ਅਗਸਤ (ਸ.ਸ.ਖੰਨਾ, ਵਿਨੋਦ)-ਨਗਰ ਕੌਂਸਲ ਦਫ਼ਤਰ ਲੌਂਗੋਵਾਲ ਵਿਖੇ ਆਜ਼ਾਦੀ ਦਿਵਸ ਮੌਕੇ ਪਰਮਿੰਦਰ ਕੌਰ ਬਰਾੜ ਵਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਇਸ ਮੌਕੇ ਮੀਤ ਪ੍ਰਧਾਨ ਰਣਜੀਤ ਸਿੰਘ ਕੂਕਾ, ਗੁਰਮੀਤ ਸਿੰਘ ਲੱਲੀ, ਪ੍ਰਧਾਨ ਗੁਰਜੰਟ ਸਿੰਘ ਦੁਲੱਟ, ਸਾਬਕਾ ਪ੍ਰਧਾਨ ਰੀਤੂ ਰਾਣੀ, ਮੈਡਮ ਨਵਦੀਪ ਕੌਰ ਸਿਹਤ ਵਿਭਾਗ, ਰੀਨਾ ਰਾਣੀ ਕੌਂਸਲਰ, ਬਲਜਿੰਦਰ ਕੌਰ ਕੌਂਸਲਰ ਅਤੇ ਵੱਖ-ਵੱਖ ਵਾਰਡਾਂ ਤੋਂ ਕੌਂਸਲਰ ਅਤੇ ਮੋਹਤਬਰ ਹਾਜ਼ਰ ਸਨ। ਇਸ ਮੌਕੇ ਪ੍ਰਧਾਨ ਪਰਮਿੰਦਰ ਕੌਰ ਬਰਾੜ ਨੇ ਕਸਬੇ ਦੇ ਲੋਕਾਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ ਤੇ ਸਿਹਤ ਵਿਭਾਗ ਤੋਂ ਮੈਡਮ ਨਵਦੀਪ ਕੌਰ ਅਤੇ ਹੋਰ ਸ਼ਖਸੀਅਤਾਂ ਦਾ ਨਗਰ ਕੌਂਸਲ ਪ੍ਰਧਾਨ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ।