JALANDHAR WEATHER

ਜਗਰਾਉਂ 'ਚ ਏ.ਡੀ.ਸੀ. ਕੁਲਪ੍ਰੀਤ ਸਿੰਘ ਨੇ ਲਹਿਰਾਇਆ ਤਿਰੰਗਾ ਝੰਡਾ

ਜਗਰਾਉਂ (ਲੁਧਿਆਣਾ), 15 ਅਗਸਤ (ਕੁਲਦੀਪ ਸਿੰਘ ਲੋਹਟ/ਵਿਨੋਦ ਕੁਮਾਰ)-ਆਜ਼ਾਦੀ ਦਿਹਾੜੇ ਮੌਕੇ ਜਗਰਾਉਂ ਵਿਖੇ ਮਨਾਏ ਆਜ਼ਾਦੀ ਜਸ਼ਨ ਸਮਾਗਮ ਦੌਰਾਨ ਏ.ਡੀ.ਸੀ. ਕੁਲਪ੍ਰੀਤ ਸਿੰਘ ਨੇ ਤਿਰੰਗਾ ਝੰਡਾ ਲਹਿਰਾਇਆ। ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਕੁਲਪ੍ਰੀਤ ਸਿੰਘ ਨੇ ਆਪਣੇ ਸ਼ਰਧਾਂਜਲੀ ਭਾਸ਼ਣ 'ਚ ਆਜ਼ਾਦੀ ਪ੍ਰਵਾਨਿਆਂ ਨੂੰ ਚੇਤੇ ਕੀਤਾ ਤੇ ਦੇਸ਼ ਦੀ ਆਜ਼ਾਦੀ ਲਈ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ। ਇਸ ਮੌਕੇ ਆਜ਼ਾਦੀ ਲਈ ਲੜਨ ਵਾਲੇ ਦੇਸ਼ ਪ੍ਰੇਮੀਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ। ਇਸ ਦੌਰਾਨ ਇਲਾਕੇ ਦੇ ਹੋਣਹਾਰ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ 'ਚ ਕੀਤੀਆਂ ਪ੍ਰਾਪਤੀਆਂ ਲਈ ਉਚੇਚੇ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ