JALANDHAR WEATHER

25 ਸਾਲਾ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਜਗਰਾਉਂ (ਲੁਧਿਆਣਾ), 15 ਅਗਸਤ (ਕੁਲਦੀਪ ਸਿੰਘ ਲੋਹਟ)-ਲੰਘੀ ਰਾਤ ਜਗਰਾਉਂ ਵਿਚ ਭਿਆਨਕ ਸੜਕ ਹਾਦਸਾ ਵਾਪਰਿਆ। ਲੁਧਿਆਣਾ-ਫਿਰੋਜ਼ਪੁਰ ਪ੍ਰਮੁੱਖ ਮਾਰਗ 'ਤੇ ਪੈਂਦੇ ਪਿੰਡ ਸਿੱਧਵਾਂ ਕਲਾਂ ਨੇੜੇ ਵਾਪਰੇ ਇਸ ਹਾਦਸੇ 'ਚ ਜਗਰਾਉਂ ਸ਼ਹਿਰ ਦੇ 25 ਸਾਲਾ ਨੌਜਵਾਨ ਪਾਲੀ ਦੀ ਮੌਤ ਹੋ ਗਈ। ਇਹ ਨੌਜਵਾਨ ਟ੍ਰੇਡਿੰਗ ਦਾ ਕੰਮ ਕਰਦਾ ਸੀ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਉਹ ਆਪਣੀ ਆਈ-20 ਕਾਰ 'ਤੇ ਜਾ ਰਿਹਾ ਸੀ ਤਾਂ ਅਚਾਨਕ ਕਾਰ ਰਸਤੇ 'ਚ ਜਾਂਦੇ ਟਰੱਕ ਪਿੱਛੇ ਜਾ ਟਕਰਾਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਚਕਨਾਚੂਰ ਹੋ ਗਈ। ਹਾਦਸੇ ਉਪਰੰਤ ਜ਼ਖਮੀ ਹਾਲਤ 'ਚ ਪਾਲੀ ਨੂੰ ਕਾਰ ਵਿਚੋਂ ਕੱਢ ਕੇ ਜਗਰਾਉਂ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਪਾਲੀ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਮ੍ਰਿਤਕ ਦੀ ਪਛਾਣ ਜਗਰਾਉਂ ਸ਼ਹਿਰ ਦੇ ਗੀਤਾ ਕਾਲੋਨੀ ਵਾਸੀ ਪਾਲੀ ਵਜੋਂ ਹੋਈ ਹੈ ਜੋ ਕਿ ਸ਼ੇਅਰ ਮਾਰਕੀਟ ਵਿਚ ਟਰੇਡਿੰਗ ਦਾ ਕੰਮ ਕਰਦਾ ਸੀ। ਇਸ ਹਾਦਸੇ ਤੋਂ ਬਾਅਦ ਜਿਥੇ ਮ੍ਰਿਤਕ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ, ਉਥੇ ਸ਼ਹਿਰ ਵਿਚ ਵੀ ਸੋਗ ਦੀ ਲਹਿਰ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਜਗਰਾਉਂ ਵਿਚ ਰੱਖ ਦਿੱਤਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ