JALANDHAR WEATHER

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੁਧਿਆਣਾ 'ਚ ਲਹਿਰਾਇਆ ਤਿਰੰਗਾ ਝੰਡਾ

ਲੁਧਿਆਣਾ, 15 ਅਗਸਤ (ਜਗਮੀਤ ਸਿੰਘ)-ਦੇਸ਼ ਦੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਲੁਧਿਆਣਾ ਵਿਚ ਜ਼ਿਲ੍ਹਾ ਪੱਧਰੀ ਆਜ਼ਾਦੀ ਸਮਾਗਮ ਦੌਰਾਨ ਸੂਬੇ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਤਿਰੰਗਾ ਝੰਡਾ ਲਹਿਰਾ ਕੇ ਸਲਾਮੀ ਦਿੱਤੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਕਰਵਾਏ ਗਏ ਆਜ਼ਾਦੀ ਦਿਹਾੜੇ ਸਬੰਧੀ ਸਮਾਗਮ ਵਿਚ ਸਕੂਲੀ ਵਿਦਿਆਰਥੀਆਂ ਨੇ ਦੇਸ਼-ਭਗਤੀ ਨਾਲ ਭਰਪੂਰ ਗਿੱਧਾ, ਭੰਗੜਾ, ਸਕਿੱਟ, ਗੀਤ, ਕਵਿਤਾਵਾਂ ਦੀ ਪੇਸ਼ਕਾਰੀ ਦਿੱਤੀ। ਇਸ ਸਮੇਂ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ, ਆਜ਼ਾਦੀ ਘੁਲਾਟੀਆਂ ਅਤੇ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਮੁਲਾਜ਼ਮਾਂ, ਖਿਡਾਰੀਆਂ, ਸਮਾਜ ਸੇਵਕਾਂ, ਸਿੱਖਿਅਕਾਂ ਨੂੰ ਵੀ ਸਨਮਾਨਿਤ ਕੀਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ