ਸੀ.ਐਮ. ਭਗਵੰਤ ਸਿੰਘ ਮਾਨ ਵਲੋਂ ਡਿਪਟੀ ਐਡਵੋਕੇਟ ਜਨਰਲ ਰਾਜੀਵ ਮਦਾਨ ਨੂੰ ਕੀਤਾ ਸਨਮਾਨਿਤ

ਅਜਨਾਲਾ, 15 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਸੁਤੰਤਰਤਾ ਦਿਵਸ ਮੌਕੇ ਅੱਜ ਫਰੀਦਕੋਟ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਵਿਧਾਨ ਸਭਾ ਹਲਕਾ ਅਜਨਾਲਾ ਨਾਲ ਸੰਬੰਧਿਤ ਕਸਬਾ ਰਮਦਾਸ ਦੇ ਜੰਮਪਲ ਅਤੇ ਪੰਜਾਬ ਦੇ ਡਿਪਟੀ ਐਡਵੋਕੇਟ ਜਨਰਲ ਵਜੋਂ ਸੇਵਾਵਾਂ ਨਿਭਾਅ ਰਹੇ ਐਡਵੋਕੇਟ ਰਾਜੀਵ ਮਦਾਨ ਰਾਜਾ ਨੂੰ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ I ਦੱਸ ਦਈਏ ਕਿ ਸਮਾਜ ਸੇਵਾ ਅਤੇ ਆਪਣੇ ਪੇਸ਼ੇ ਵਿਚ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਲਈ ਐਡਵੋਕੇਟ ਰਾਜੀਵ ਮਦਾਨ ਰਾਜਾ ਨੂੰ ਇਸ ਤੋਂ ਪਹਿਲਾਂ ਸਬ-ਡਵੀਜ਼ਨ ਅਤੇ ਜ਼ਿਲ੍ਹਾ ਪੱਧਰ ਉਤੇ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ।