ਗੁਰੂ ਤੇਗ ਬਹਾਦਰ ਸੇਵਾ ਆਸਰਾ ਟਰੱਸਟ ਵਲੋਂ ਐਸ.ਡੀ.ਐਮ. ਅਮਨਪ੍ਰੀਤ ਸਿੰਘ ਨੂੰ ਕੀਤਾ ਸਨਮਾਨਿਤ

ਜੰਡਿਆਲਾ ਗੁਰੂ, 15 ਅਗਸਤ (ਹਰਜਿੰਦਰ ਸਿੰਘ ਕਲੇਰ)-ਅੱਜ ਆਜ਼ਾਦੀ ਦਿਵਸ ਮੌਕੇ ਗੁਰੂ ਤੇਗ ਬਹਾਦਰ ਸੇਵਾ ਆਸਰਾ ਟਰੱਸਟ ਦੇ ਚੇਅਰਮੈਨ ਸਵਰਨਜੀਤ ਸਿੰਘ ਸੰਧੂ ਖਲਚੀਆਂ ਤੇ ਮੀਡੀਆ ਸਲਾਹਕਾਰ ਹਰਜਿੰਦਰ ਸਿੰਘ ਕਲੇਰ ਪ੍ਰਧਾਨ ਸ਼ੇਰ-ਏ-ਪੰਜਾਬ ਪ੍ਰੈਸ ਕਲੱਬ ਵਲੋਂ ਐਸ.ਡੀ.ਐਮ. ਸ. ਅਮਨਪ੍ਰੀਤ ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਤਹਿਸੀਲਦਾਰ ਮੈਡਮ ਰੋਬਿੰਜੀਤ ਕੌਰ, ਡੀ.ਐਸ.ਪੀ. ਧਰਮਿੰਦਰ ਕਲਿਆਣ, ਨਾਇਬ ਤਹਿਸੀਲਦਾਰ ਅਮਿਤ ਕੁਮਾਰ, ਮੈਡਮ ਕੰਵਲਜੀਤ ਕੌਰ, ਸੁਖਨੰਦਨ ਕੌਰ, ਮੈਡਮ ਰਣਜੀਤ ਕੌਰ, ਮੈਡਮ ਜਗਰੂਪ ਕੌਰ, ਕਰਨਵੀਰ ਸਿੰਘ, ਮੁਖਵਿੰਦਰ ਸਿੰਘ, ਰਣਧੀਰ ਸਿੰਘ ਆਦਿ ਹਾਜ਼ਰ ਸਨ।