JALANDHAR WEATHER

ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਨੇ ਸ੍ਰੀ ਅਨੰਦਪੁਰ ਸਾਹਿਬ 'ਚ ਰਾਸ਼ਟਰੀ ਝੰਡਾ ਲਹਿਰਾਇਆ

ਸ੍ਰੀ ਅਨੰਦਪੁਰ ਸਾਹਿਬ, 15 ਅਗਸਤ (ਜੇ. ਐਸ. ਨਿੱਕੂਵਾਲ)-ਉਪ ਮੰਡਲ ਦਾ ਆਜ਼ਾਦੀ ਦਿਵਸ ਸਮਾਰੋਹ ਅੱਜ 15 ਅਗਸਤ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਚਰਨ ਗੰਗਾ ਸਟੇਡੀਅਮ ਵਿਚ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਜਸਪ੍ਰੀਤ ਸਿੰਘ ਨੇ ਕੌਮੀ ਝੰਡਾ ਲਹਿਰਾਇਆ। 79ਵੇਂ ਆਜ਼ਾਦੀ ਦਿਹਾੜੇ ਮੌਕੇ ਦੇਸ਼ ਭਗਤੀ ਅਤੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀਆਂ ਪੇਸ਼ਕਾਰੀਆਂ ਨੇ ਹਾਜ਼ਰ ਸ਼ਹਿਰ ਦੇ ਪਤਵੰਤਿਆਂ, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਮਨ ਮੋਹ ਲਿਆ। ਗਿੱਧੇ ਅਤੇ ਭੰਗੜੇ ਨੇ ਸਮਾਰੋਹ ਵਿਚ ਰੰਗ ਬੰਨ੍ਹਿਆ। ਸਮਾਰੋਹ ਦਾ ਆਰੰਭ ਸ਼ਬਦ ਗਾਇਨ ਅਤੇ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਇਆ। ਇਸ ਮੌਕੇ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਜਸਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਅਸੀਂ ਆਪਣੇ ਦੇਸ਼ ਦਾ ਸਭ ਤੋਂ ਵੱਡਾ ਤਿਉਹਾਰ ਮਨਾ ਰਹੇ ਹਾਂ। ਸਾਨੂੰ ਇਹ ਆਜ਼ਾਦੀ ਦੇਸ਼ ਭਗਤਾਂ ਦੀਆ ਕੁਰਬਾਨੀਆਂ ਨਾਲ ਮਿਲੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ