JALANDHAR WEATHER

ਵਿਧਾਇਕ ਰਣਬੀਰ ਭੁੱਲਰ ਨੇ ਸਤਲੁਜ ਦਰਿਆ ਦੇ ਬੰਨ੍ਹਾਂ ਦਾ ਕੀਤਾ ਦੌਰਾ

ਫ਼ਿਰੋਜ਼ਪੁਰ, 15 ਅਗਸਤ (ਕੁਲਬੀਰ ਸਿੰਘ ਸੋਢੀ)-ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਟੇਡੀ ਵਾਲਾ, ਜੱਲੋ ਕੇ, ਗੱਟੀ ਰਾਜੋ ਕੇ ਖੁੰਦਰ ਗੱਟੀ ਆਦਿ ਦਾ ਦੌਰਾ ਕੀਤਾ ਅਤੇ ਸੰਭਾਵਿਤ ਹੜ੍ਹਾਂ ਦੇ ਮੱਦੇਨਜ਼ਰ ਦਰਿਆਂ ਬੰਨ੍ਹਾਂ ਉਤੇ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ। ਵਿਧਾਇਕ ਭੁੱਲਰ ਨੇ ਬੰਨ੍ਹਾਂ ਦਾ ਨਿਰੀਖਣ ਕਰਨ ਉਪਰੰਤ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਤਲੁਜ ਦਰਿਆ ਦੇ ਬੰਨ੍ਹਾਂ ਦੀ ਸਥਿਤੀ ਜਿਥੇ ਕਿਤੇ ਵੀ ਕਮਜ਼ੋਰ ਲੱਗ ਰਹੀ ਹੈ, ਉਥੇ ਮਿੱਟੀ ਪੁਆ ਕੇ ਬੰਨ੍ਹ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਪਾਣੀ ਦਾ ਪੱਧਰ ਵਧਣ ਉਤੇ ਬੰਨ੍ਹ ਟੁੱਟਣ ਦਾ ਖ਼ਤਰਾ ਨਾ ਰਹੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ