JALANDHAR WEATHER

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਬਰਸੀ 'ਤੇ ਪ੍ਰਧਾਨ ਮੰਤਰੀ ਮੋਦੀ ਸਮੇਤ ਹੋਰ ਨੇਤਾਵਾਂ ਵਲੋਂ ਸ਼ਰਧਾਂਜਲੀ ਭੇਟ

ਨਵੀਂ ਦਿੱਲੀ, 16 ਅਗਸਤ - ਅੱਜ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਬਰਸੀ ਹੈ। ਇਸ ਦੌਰਾਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅਟਲ ਸਮਾਰਕ ਦਾ ਦੌਰਾ ਕੀਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਹੋਰ ਨੇਤਾਵਾਂ ਨੇ ਵੀ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਭੇਟ ਕੀਤੀ।


ਇਸ ਤੋਂ ਪਹਿਲਾਂ, ਪ੍ਰਧਾਨ ਮੰਤਰੀ ਮੋਦੀ ਨੇ ਟਵਿੱਟਰ 'ਤੇ ਲਿਖਿਆ ਕਿ ਮੈਂ ਅਟਲ ਜੀ ਨੂੰ ਉਨ੍ਹਾਂ ਦੀ ਬਰਸੀ 'ਤੇ ਸਲਾਮ ਕਰਦਾ ਹਾਂ। ਭਾਰਤ ਦੀ ਸਰਬਪੱਖੀ ਤਰੱਕੀ ਪ੍ਰਤੀ ਉਨ੍ਹਾਂ ਦਾ ਸਮਰਪਣ ਅਤੇ ਸੇਵਾ ਹਰ ਕਿਸੇ ਨੂੰ ਵਿਕਸਤ ਅਤੇ ਸਵੈ-ਨਿਰਭਰ ਭਾਰਤ ਬਣਾਉਣ ਲਈ ਪ੍ਰੇਰਿਤ ਕਰਦੀ ਰਹੇਗੀ। ਸਾਰੇ ਦੇਸ਼ ਵਾਸੀਆਂ ਵਲੋਂ, ਮੈਂ ਸਾਬਕਾ ਪ੍ਰਧਾਨ ਮੰਤਰੀ ਭਾਰਤ ਰਤਨ ਅਟਲ ਬਿਹਾਰੀ ਜੀ ਨੂੰ ਉਨ੍ਹਾਂ ਦੇ ਸਮਾਰਕ 'ਤੇ ਸ਼ਰਧਾਂਜਲੀ ਭੇਟ ਕਰਦਾ ਹਾਂ। ਰਾਸ਼ਟਰ ਦੇ ਸਰਬਪੱਖੀ ਵਿਕਾਸ ਲਈ ਉਨ੍ਹਾਂ ਦਾ ਸੰਕਲਪ, ਉਨ੍ਹਾਂ ਦੀ ਸੇਵਾ ਭਾਵਨਾ ਹਰ ਕਿਸੇ ਨੂੰ ਵਿਕਸਤ ਅਤੇ ਸਵੈ-ਨਿਰਭਰ ਭਾਰਤ ਦੀ ਸਿਰਜਣਾ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ