JALANDHAR WEATHER

ਪਿੰਡ ਸਹਿਜੜਾ ਦੀ ਸਮੁੱਚੀ ਗ੍ਰਾਮ ਪੰਚਾਇਤ 'ਆਪ' 'ਚ ਸ਼ਾਮਿਲ

ਮਹਿਲ ਕਲਾਂ, 16 ਅਗਸਤ (ਅਵਤਾਰ ਸਿੰਘ ਅਣਖੀ)-ਬਲਾਕ ਮਹਿਲ ਕਲਾਂ ਦੇ ਪਿੰਡ ਸਹਿਜੜਾ ਦੀ ਗ੍ਰਾਮ ਪੰਚਾਇਤ ਨੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ। ਇਸ ਮੌਕੇ ਸਰਪੰਚ ਬਲਵਿੰਦਰ ਸਿੰਘ, ਪੰਚ ਗੁਰਮੇਲ ਸਿੰਘ, ਹਰਮੇਲ ਸਿੰਘ, ਦਰਸ਼ਨ ਸਿੰਘ, ਜਸਵੀਰ ਸਿੰਘ, ਦੁਖਵਿੰਦਰ ਸਿੰਘ, ਜਸਵੀਰ ਕੌਰ, ਜਸਵੀਰ ਕੌਰ ਅਤੇ ਰਾਜ ਕੌਰ ਸਮੇਤ ਸਾਰੀ ਪੰਚਾਇਤ ਨੇ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਅਹਿਦ ਲਿਆ। ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਸਮੂਹ ਪੰਚਾਇਤ ਨੂੰ ਜੀ ਆਇਆਂ ਆਖਦਿਆਂ ਸਨਮਾਨਿਤ ਕੀਤਾ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸਾਰਿਆਂ ਨੂੰ ਪਾਰਟੀ ਅੰਦਰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਦੌਰਾਨ ਜਰਨੈਲ ਸਿੰਘ ਸਹਿਜੜਾ, ਯਾਦਵਿੰਦਰ ਸਿੰਘ ਯਾਦੂ, ਭੋਲਾ ਸਿੰਘ, ਅਮਰਜੀਤ ਸਿੰਘ, ਗੁਰਨਾਮ ਸਿੰਘ, ਜਗਤਾਰ ਸਿੰਘ ਆਦਿ ਮੌਜੂਦ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ