JALANDHAR WEATHER

ਗੁਰੂ ਹਰਸਹਾਏ ਹਲਕੇ 'ਚ ਕਾਂਗਰਸ ਨੂੰ ਮਿਲਿਆ ਬੱਲ , ਕਈ ਪਿੰਡਾਂ ਦੇ ਲੋਕ ਕਾਂਗਰਸ 'ਚ ਹੋਏ ਸ਼ਾਮਿਲ

ਗੁਰੂ ਹਰ ਸਹਾਏ , ਫ਼ਿਰੋਜ਼ਪੁਰ , 17 ਅਗਸਤ (ਹਰਚਰਨ ਸਿੰਘ ਸੰਧੂ) - ਹਲਕਾ ਗੁਰੂ ਹਰ ਸਹਾਏ ਅੰਦਰ ਕਾਂਗਰਸ ਪਾਰਟੀ ਗੁਰਦੀਪ ਸਿੰਘ ਢਿੱਲੋਂ ਦੀ ਅਗਵਾਈ ਹੇਠ ਮਜ਼ਬੂਤ ਹੁੰਦੀ ਜਾ ਰਹੀ ਹੈ। ਜਿਸ ਤਹਿਤ ਆਏ ਦਿਨ ਪਿੰਡਾਂ ਦੇ ਲੋਕਾਂ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਇਆ ਜਾ ਰਿਹਾ ਹੈ। ਇਸੇ ਤਹਿਤ ਹੀ ਗੁਰੂ ਹਰ ਸਹਾਏ ਹਲਕੇ ਦੇ ਪਿੰਡ ਚੱਕ ਹਰਾਜ ਬੈਰਕਾਂ ਤੋਂ ਦਰਜਨ ਭਰ ਵਿਅਕਤੀ ਕਾਂਗਰਸੀ ਆਗੂ ਗੁਰਦੀਪ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਾਂਗਰਸ 'ਚ ਸ਼ਾਮਿਲ ਹੋਏ ।ਕਾਂਗਰਸ ਸ਼ਾਮਿਲ ਹੋਏ ਨਸੀਬ ਸਿੰਘ ,ਅੰਗਰੇਜ਼ ਸਿੰਘ ,ਪ੍ਰੀਤਮ, ਰਣਜੀਤ ਸਿੰਘ ,ਡੋਗਰ ਸਿੰਘ ,ਮਹਿਲ ਸਿੰਘ , ਮਲੂਕ ਸਿੰਘ,ਗੁਰਪ੍ਰੀਤ ਸਿੰਘ, ਹਰਮਨ ਲਾਡੀ ,ਵਰਜਾਨ ਸਿੰਘ ਨੇ ਕਾਂਗਰਸ ਵਿਚ ਸ਼ਮੂਲੀਅਤ ਕੀਤੀ।ਇਸੇ ਤਰ੍ਹਾਂ ਹੀ ਹਲਕੇ ਦੇ ਪਿੰਡ ਪੀਰ ਕੇ ਖਾਨਗੜ੍ਹ ਤੋਂ ਜੱਜ ਸਿੰਘ ਔਲਖ, ਸਾਹਿਬ ਸਿੰਘ, ਜਸਵਿੰਦਰ ਸਿੰਘ ਤੇ ਨਿਸ਼ਾਨ ਸਿੰਘ ਨੇ ਕਾਂਗਰਸ ਦਾ ਪੱਲਾ ਫੜਿਆ । ਇਸ ਮੌਕੇ ਗੁਰਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਲੋਕ ਕਾਂਗਰਸ ਪਾਰਟੀ ਪ੍ਰਤੀ ਪੂਰੇ ਉਤਸ਼ਾਹ ਵਿਚ ਹਨ ਅਤੇ ਕਾਂਗਰਸ ਹਾਈ ਕਮਾਨ ਸਮੇਤ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ਦੇਸ਼ਾ ਤਹਿਤ ਉਨ੍ਹਾਂ ਵਲੋਂ ਲਗਾਤਾਰ ਲੋਕਾਂ ਨਾਲ ਸੰਪਰਕ ਕਰਕੇ ਲੋਕਾਂ ਨੂੰ ਕਾਂਗਰਸ ਨਾਲ ਜੋੜਿਆ ਜਾ ਰਿਹਾ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ