ਨਿਊਯਾਰਕ 'ਚ ਡੀਜੇ ਸੰਗੀਤ ਵਿਚਕਾਰ ਹੋਈ ਗੋਲੀਬਾਰੀ 'ਚ 3 ਮੌਤਾਂ, 8 ਜ਼ਖ਼ਮੀ

ਨਿਊਯਾਰਕ , 17 ਅਗਸਤ - ਅਮਰੀਕਾ ਦੇ ਨਿਊਯਾਰਕ ਸ਼ਹਿਰ ਤੋਂ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਬਰੁਕਲਿਨ ਦੇ ਕਰਾਊਨ ਹਾਈਟਸ ਇਲਾਕੇ ਵਿਚ ਇਕ ਰੈਸਟੋਰੈਂਟ ਦੇ ਅੰਦਰ ਗੋਲੀਆਂ ਚਲਾਈਆਂ ਗਈਆਂ। ਇਸ ਗੋਲੀਬਾਰੀ ਵਿਚ 3 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 8 ਲੋਕ ਗੰਭੀਰ ਜ਼ਖ਼ਮੀ ਹੋ ਗਏ। ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿਚ ਸਨਸਨੀ ਫੈਲ ਗਈ ਹੈ। ਨੇੜੇ ਰਹਿਣ ਵਾਲੇ ਲੋਕ ਕਾਫੀ ਡੀਆਰਈ ਹੋਏ ਹਨ ।
ਇਹ ਘਟਨਾ ਉਦੋਂ ਵਾਪਰੀ ਜਦੋਂ "ਟਾਸਟ ਆਫ ਦ ਸਿਟੀ ਲਾਉਂਜ" ਬੰਦ ਹੋਣ ਵਾਲਾ ਸੀ। ਪੁਲਿਸ ਅਨੁਸਾਰ ਕਈ ਹਮਲਾਵਰ ਅੰਦਰ ਦਾਖ਼ਲ ਹੋਏ ਅਤੇ ਗੋਲੀਆਂ ਚਲਾਈਆਂ। ਇਸ ਅਚਾਨਕ ਗੋਲੀਬਾਰੀ ਨਾਲ ਪੂਰੇ ਇਲਾਕੇ ਵਿਚ ਦਹਿਸ਼ਤ ਫੈਲ ਗਈ।