JALANDHAR WEATHER

ਰਾਵੀ ਦਰਿਆ ਵਿਚ ਵਧਿਆ ਪਾਣੀ ਦਾ ਪੱਧਰ, ਡਿਪਟੀ ਕਮਿਸ਼ਨਰ ਸਾਕਸੀ ਸਾਹਨੀ ਸਮੇਤ ਹੋਰਨਾਂ ਅਧਿਕਾਰੀਆਂ ਨੇ ਲਿਆ ਹਾਲਾਤ ਦਾ ਜਾਇਜ਼ਾ

ਅਜਨਾਲਾ, ਰਮਦਾਸ, ਗੱਗੋਮਾਹਲ (ਅੰਮ੍ਰਿਤਸਰ), 18 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ,ਬਲਵਿੰਦਰ ਸਿੰਘ ਸੰਧੂ)- ਜੰਮੂ-ਕਸ਼ਮੀਰ ’ਚ ਹੋ ਰਹੀਆਂ ਭਾਰੀ ਬਾਰਿਸ਼ਾਂ ਅਤੇ ਕਈ ਥਾਵਾਂ ’ਤੇ ਬੱਦਲ ਫਟਣ ਕਾਰਨ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਅੱਜ ਦਿਨ ਚੜ੍ਹਦਿਆਂ ਹੀ ਹਾਲਾਤ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸੀ ਸਾਹਨੀ ਅਤੇ ਐਸ.ਐਸ.ਪੀ. ਮਨਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਲਕਾ ਅਜਨਾਲਾ ਦੇ ਸਰਹੱਦੀ ਪਿੰਡਾਂ ਵਿਚ ਪਹੁੰਚੇ ਹੋਏ ਹਨ, ਜਿਥੇ ਉਨ੍ਹਾਂ ਨੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ ਤੇ ਸਥਾਨਕ ਲੋਕਾਂ ਨਾਲ ਗੱਲਬਾਤ ਵੀ ਕੀਤੀ ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲਾਂ ਉੱਜ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਰਾਵੀ ਦਰਿਆ ਵਿਚ ਵੱਧ ਪਾਣੀ ਛੱਡਿਆ ਗਿਆ ਸੀ ਤੇ ਹੁਣ ਉਜ ਦਰਿਆ ਵਿਚ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਉੱਜ ਦਰਿਆ ਵਿਚੋਂ ਰਾਵੀ ਦਰਿਆ ਵਿਚ ਛੱਡਿਆ ਪਾਣੀ ਆਸਾਨੀ ਨਾਲ ਅੱਗੇ ਨੂੰ ਵਹਿ ਜਾਵੇਗਾ, ਇਸ ਲਈ ਕੋਈ ਖਤਰੇ ਵਾਲੀ ਗੱਲ ਨਹੀਂ ਹੈ। ਉਨ੍ਹਾਂ ਦੱਸਿਆ ਕਿ ਸੰਭਾਵਿਤ ਹੜਾਂ ਦੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵਲੋਂ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਰਕੇ ਦਰਿਆ ਨਾਲ ਲੱਗਦੇ ਪਿੰਡ ਘੋਹਨੇਵਾਲਾ, ਪੰਜਗਰਾਈਆਂ, ਕੋਟ ਰਜ਼ਾਦਾ ਅਤੇ ਦਰੀਆ ਮੂਸਾ ਨੂੰ ਅਲਰਟ ’ਤੇ ਰੱਖਿਆ ਹੋਇਆ ਹੈ ਤੇ ਇਨ੍ਹਾਂ ਪਿੰਡਾਂ ਵਿਚ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ’ਤੇ ਯਕੀਨ ਨਾ ਕਰਨ ਤੇ ਲੋੜ ਪੈਣ ’ਤੇ ਤੁਰੰਤ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸੰਪਰਕ ਕਰਨ। ਉਨ੍ਹ ਕਿਹਾ ਕਿ ਬਿਆਸ ਦਰਿਆ ਵਿਚ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਹੇਠ ਹੈ ਅਤੇ ਜਿਹੜੇ 2 ਪਿੰਡਾਂ ਵਿਚ ਕੋਈ ਨੁਕਸਾਨ ਹੋਇਆ ਹੈ, ਉਸ ਦੀ ਗਿਰਦਾਵਰੀ ਦੇ ਹੁਕਮ ਦੇ ਦਿੱਤੇ ਗਏ ਹਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ