JALANDHAR WEATHER

ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਰਜਿਸਟਰਾਰ ਨੂੰ ਆਈ ਈਮੇਲ

ਚੰਡੀਗੜ੍ਹ, 20 ਅਗਸਤ (ਸੰਦੀਪ ਕੁਮਾਰ ਮਾਹਨਾ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਨਾਲ ਹੜਕੰਪ ਮਚ ਗਿਆ ਹੈ। ਜਾਣਕਾਰੀ ਅਨੁਸਾਰ ਹਾਈ ਕੋਰਟ ਦੇ ਰਜਿਸਟਰਾਰ ਨੂੰ ਇਕ ਅਣਜਾਣ ਸ਼ਖ਼ਸ ਵਲੋਂ ਈਮੇਲ ਭੇਜ ਕੇ ਇਹ ਧਮਕੀ ਦਿੱਤੀ ਗਈ ਕਿ ਕੋਰਟ ਕੰਪਲੈਕਸ ਵਿਚ ਬੰਬ ਧਮਾਕਾ ਕੀਤਾ ਜਾਵੇਗਾ। ਧਮਕੀ ਵਾਲੀ ਈਮੇਲ ਮਿਲਣ ਦੇ ਤੁਰੰਤ ਬਾਅਦ ਪ੍ਰਸ਼ਾਸਨ ਨੇ ਹਾਈ ਕੋਰਟ ਇਮਾਰਤ ਦੀ ਸੁਰੱਖਿਆ ਵਧਾ ਦਿੱਤੀ ਹੈ। ਬੰਬ ਸਕੁਐਡ, ਡਾਗ ਸਕੁਐਡ ਅਤੇ ਸੁਰੱਖਿਆ ਏਜੰਸੀਆਂ ਨੇ ਕੋਰਟ ਕੰਪਲੈਕਸ ਦੀ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ ਹੈ। ਹਾਲਾਤ ਨੂੰ ਦੇਖਦਿਆਂ ਵਕੀਲਾਂ ਅਤੇ ਸਟਾਫ ਵਿਚ ਚਿੰਤਾ ਦਾ ਮਾਹੌਲ ਪੈਦਾ ਹੋ ਗਿਆ ਹੈ।

ਪੁਲਿਸ ਨੇ ਤੁਰੰਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਾਈਬਰ ਸੈੱਲ ਦੀ ਮਦਦ ਨਾਲ ਧਮਕੀ ਭੇਜਣ ਵਾਲੇ ਈਮੇਲ ਦੇ ਸਰੋਤ ਦਾ ਪਤਾ ਲਗਾਇਆ ਜਾ ਰਿਹਾ ਹੈ। ਹਾਲਾਂਕਿ ਅਜੇ ਤੱਕ ਧਮਕੀ ਦੀ ਪੁਸ਼ਟੀ ਨਹੀਂ ਹੋਈ ਪਰ ਸੁਰੱਖਿਆ ਦੇ ਪੱਖੋਂ ਹਾਈ ਕੋਰਟ ਦੇ ਅੰਦਰ ਤੇ ਬਾਹਰ ਕੜੀ ਨਿਗਰਾਨੀ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਅਤੇ ਸੁਰੱਖਿਆ ਏਜੰਸੀਆਂ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ