ਪੰਜਾਬ ਸਰਕਾਰ ਵਲੋਂ ਆਈ.ਏ.ਐਸ. ਤੇ ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ



ਚੰਡੀਗੜ੍ਹ, 20 ਅਗਸਤ-ਪੰਜਾਬ ਸਰਕਾਰ ਵਲੋਂ 22 ਆਈ.ਏ.ਐਸ. ਤੇ 8 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜਿਸ ਦਾ ਪੱਤਰ ਵੀ ਜਾਰੀ ਕਰ ਦਿੱਤਾ ਹੈ। ਇਸ ਤੋਂ ਇਲਾਵਾ ਇਕ ਆਈ.ਐਫ.ਐਸ. ਅਧਿਕਾਰੀ ਦਾ ਵੀ ਤਬਾਦਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਟਰਾਂਸਫਰ ਆਰਡਰ ਦੇ ਨੋਟੀਫਿਕੇਸ਼ਨ ਵਿਚ ਲਿਖਿਆ ਗਿਆ ਹੈ ਕਿ ਪ੍ਰਬੰਧਕੀ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਨ੍ਹਾਂ ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ।